EducationJalandhar

ਜਲੰਧਰ DAV ਕਾਲਜ ਦਾ ਲੈਬ ਅਸਿਸਟੈਂਟ ਕਾਲਜ ਵਿਦਿਆਰਥਣ ਨੂੰ ਲੈ ਕੇ ਹੋਇਆ ਫਰਾਰ

ਜਲੰਧਰ DAV ਕਾਲਜ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਡੀਏਵੀ ਕਾਲਜ ਦਾ ਲੈਬ ਅਸਿਸਟੈਂਟ ਕਾਲਜ ਦੀ ਵਿਦਿਆਰਥਣ ਨੂੰ ਭਜਾ ਕੇ ਲੈ ਗਿਆ ਹੈ। ਲੜਕੀ ਬੀਏ ਤੀਜੇ ਸਾਲ ਦੀ ਵਿਦਿਆਰਥਣ ਹੈ ਅਤੇ ਉਸ ਦੀ ਉਮਰ 21 ਤੋਂ 22 ਸਾਲ ਦੱਸੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਲੜਕੀ ਦੇ ਪਰਿਵਾਰ ਵਾਲਿਆਂ ਨੇ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਨਾਲ ਸੰਪਰਕ ਕੀਤਾ ਪਰ ਜਦੋਂ ਉਨ੍ਹਾਂ ਨੂੰ ਪ੍ਰਿੰਸੀਪਲ ਵੱਲੋਂ ਕੋਈ ਢੁੱਕਵਾਂ ਜਵਾਬ ਨਾ ਮਿਲਿਆ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲੀਸ ਕੋਲ ਕੀਤੀ।

ਕਾਲਜ ਦੇ ਪ੍ਰਿੰਸੀਪਲ ਨੇ ਕਾਗਜ਼ੀ ਕਾਰਵਾਈ ਕਰਦਿਆਂ  ਉਕਤ ਲੈਬ ਸਹਾਇਕ ਨੂੰ ਕਾਲਜ ਵਿੱਚੋਂ ਕੱਢ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਕਤ ਲੈਬ ਅਸਿਸਟੈਂਟ ਅਤੇ ਲੜਕੀ ਨੇ ਕੋਰਟ ਮੈਰਿਜ ਕਰਵਾ ਲਈ ਹੈ।

Related Articles

Leave a Reply

Your email address will not be published.

Back to top button