Jalandhar
ਜਾਣੋ ਕਿਹੜੇ-ਕਿਹੜੇ ਕਾਂਗਰਸੀ ਉਮੀਦਵਾਰ ਕਦੋਂ ਭਰਨਗੇ ਨਾਮਜ਼ਦਗੀਆਂ
Know which Congress candidates will file nominations when
ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਉਮੀਦਵਾਰ ਡਾ: ਧਰਮਵੀਰ ਗਾਂਧੀ 8 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 9 ਮਈ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਕੁਲਬੀਰ ਜ਼ੀਰਾ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਪੰਜਾਬ ਵਿੱਚ ਕਾਂਗਰਸੀ ਉਮੀਦਵਾਰਾਂ ਦੀ ਨਾਮਜ਼ਦਗੀ ਦੀਆਂ ਤਰੀਕਾਂ ਤੈਅ ਹੋ ਗਈਆਂ ਹਨ। ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਉਮੀਦਵਾਰ ਡਾ: ਧਰਮਵੀਰ ਗਾਂਧੀ 8 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 9 ਮਈ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਕੁਲਬੀਰ ਜ਼ੀਰਾ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਸੁਖਪਾਲ ਖਹਿਰਾ ਨੇ ਇਸ ਬਾਬਤ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਗਰੂਰ ਦੇ ਭਗਤ ਸਿੰਘ ਚੌਕ ਵਿੱਚ ਇਕੱਤਰ ਹੋ ਕੇ ਪੰਜਾਬ ਦੇ ਹਲਾਤਾਂ ਬਾਰੇ ਵਿਚਾਰ ਚਰਚਾਵਾਂ ਕੀਤੀਆਂ ਜਾਣਗੀਆਂ ਇਸ ਤੋਂ ਬਾਅਦ ਨਾਮਜ਼ਦਗੀ ਭਰੀ ਜਾਵੇਗੀ।
10 ਤਰੀਕ ਨੂੰ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਚੰਨੀ, ਯਾਮਿਨੀ ਗੋਮਰ, ਡਾ: ਅਮਰ ਸਿੰਘ, ਅਮਰਜੀਤ ਕੌਰ ਸਾਹੋਕੇ ਅਤੇ ਜੀਤ ਮਹਿੰਦਰ ਸਿੱਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਔਜਲਾ 11 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਵਿਜੇ ਇੰਦਰ ਸਿੰਗਲਾ 13 ਮਈ ਨੂੰ ਆਨੰਦਪੁਰ ਸਾਹਿਬ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ