ਕਾਨੂੰਨ ਸਾਰਿਆਂ ਲਈ ਬਰਾਬਰ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਕਿਸੇ ਨੂੰ ਵੀ ਪ੍ਰਦਰਸ਼ਨ ਦੀ ਆੜ ਵਿੱਚ ਗੜਬੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਅਜਿਹੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਜੀਂਦ ‘ਚ ਵੀ ਕਿਸਾਨਾਂ ਅਤੇ ਫੌਜੀਆਂ ਵਿਚਾਲੇ ਝੜਪ ਹੋਈ ਹੈ।
ਜੀਂਦ ‘ਚ ਪਥਰਾਅ ਦੌਰਾਨ ਪੰਜ ਪੁਲਿਸ ਮੁਲਾਜ਼ਮ ਤੇ ਇੱਕ ਨੀਮ ਫ਼ੌਜੀ ਜਵਾਨ ਜ਼ਖ਼ਮੀ
ਜੀਂਦ: ਦਾਤਸਿੰਘਵਾਲਾ ਬਾਰਡਰ ‘ਤੇ ਕਿਸਾਨਾਂ ਵੱਲੋਂ ਕੀਤੀ ਪਥਰਾਅ ‘ਚ ਪੰਜ ਪੁਲਿਸ ਮੁਲਾਜ਼ਮਾਂ ਸਮੇਤ ਛੇ ਜਵਾਨ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਜ਼ਖ਼ਮੀਆਂ ਵਿੱਚ ਅਰਧ ਸੈਨਿਕ ਬਲ ਦਾ ਇੱਕ ਜਵਾਨ ਵੀ ਸ਼ਾਮਲ ਹੈ। ਜ਼ਖਮੀਆਂ ਨੂੰ ਨਰਵਾਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪ੍ਰਸ਼ਾਸਨ ਨੇ ਜੀਂਦ ਸ਼ੂਗਰ ਮਿੱਲ ਨੂੰ ਆਰਜ਼ੀ ਜੇਲ੍ਹ ਬਣਾ ਦਿੱਤਾ ਹੈ।