
ਗੋਂਡਾ ਜ਼ਿਲ੍ਹੇ ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਔਰਤ ਦਾ ਦੋਸ਼ ਹੈ ਕਿ ਜਦੋਂ ਉਹ ਇਲਾਜ ਲਈ ਡਾਕਟਰ ਕੋਲ ਗਈ ਤਾਂ ਉਸ ਨੇ ਉਸ ਨੂੰ ਨੀਂਦ ਦਾ ਟੀਕਾ ਲਗਾ ਕੇ ਬਲਾਤਕਾਰ ਕੀਤਾ। ਇੰਨਾ ਹੀ ਨਹੀਂ ਦੋਸ਼ੀ ਡਾਕਟਰ ਨੇ ਆਪਣੀ ਇਸ ਘਿਨੌਣੀ ਹਰਕਤ ਦੀ ਵੀਡੀਓ ਵੀ ਬਣਾਈ। ਪੁਲਿਸ ਨੇ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਡਾਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਮਾਮਲਾ ਗੋਂਡਾ ਜ਼ਿਲ੍ਹੇ ਦੇ ਖੜਗੁਪੁਰ ਥਾਣਾ ਖੇਤਰ ਦੇ ਇਕ ਕਸਬੇ ਦਾ ਹੈ। ਇਸ ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਇਸ ਦਾ ਇਕ ਵੀਡੀਓ ਆਨਲਾਈਨ ਵਾਇਰਲ ਹੋਇਆ। ਦੋਸ਼ੀ ਡਾਕਟਰ ਦੀ ਪਛਾਣ ਖੜਗੁਪੁਰ ਥਾਣਾ ਖੇਤਰ ਦੇ ਅਜਮਲ ਵਜੋਂ ਹੋਈ ਹੈ, ਜੋ ਇਕ ਪ੍ਰਾਈਵੇਟ ਕਲੀਨਿਕ ਚਲਾ ਰਿਹਾ ਸੀ। ਡਾਕਟਰ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਥਾਣਾ ਖੜਗਪੁਰ ਵਿਖੇ ਕਾਰਵਾਈ ਕੀਤੀ ਜਾ ਰਹੀ ਹੈ।
ਔਰਤ ਦਾ ਦੋਸ਼ ਹੈ ਕਿ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਡਾਕਟਰ ਨੇ ਇਹ ਧਮਕੀ ਵੀ ਦਿੱਤੀ ਕਿ ਜੇਕਰ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਹਾਲਾਂਕਿ ਇਸ ਘਟਨਾ ਦੀ ਵੀਡੀਓ ਕਿਸੇ ਅਣਪਛਾਤੇ ਵਿਅਕਤੀ ਨੇ ਰਿਕਾਰਡ ਕਰ ਲਈ ਅਤੇ ਫਿਰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।
Explore the ranked best online casinos of 2025. Compare bonuses, game selections, and trustworthiness of top platforms for secure and rewarding gameplaycasino slot machine.