ਡਾ. ਧਰਮਵੀਰ ਗਾਂਧੀ ਨੇ ਫੜ੍ਹਿਆ ਕਾਂਗਰਸ ਦਾ ਪੰਜਾ, ਕੇਜਰੀਵਾਲ ਜੇਲ੍ਹ ‘ਚ, ਮੰਗੀਆਂ 3 ਕਿਤਾਬਾਂ
Dharamvir Gandhi caught the paw of Congress, Kejriwal in jail, asked for 3 books
ਲੋਕ ਸਭਾ ਚੋਣਾਂ 2024 ‘ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿਚਾਲੇ ਵੱਡਾ ਫੇਰਬਦਲ ਦੇਖਣ ਨੂੰ ਮਿਲ ਰਿਹਾ ਹੈ। ਹੁਣ ਪੰਜਾਬ ਦੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਸੋਮਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਰਾਜਾ ਵੜਿੰਗ ਦੀ ਮੌਜੂਦਗੀ ‘ਚ ਕਾਂਗਰਸ ਦਾ ਪੰਜਾ ਫੜ੍ਹਿਆ ਹੈ।
ਦੱਸ ਦੇਈਏ ਕਿ ਧਰਮਵੀਰ ਗਾਂਧੀ 2014 ‘ਚ ‘ਆਪ’ ਦੀ ਟਿਕਟ ‘ਤੇ ਪਟਿਆਲਾ ਤੋਂ ਸੰਸਦ ਮੈਂਬਰ ਬਣੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ 2016 ‘ਚ ਹੀ ‘ਆਪ’ ਤੋਂ ਦੂਰੀ ਬਣਾ ਲਈ ਸੀ। ਡਾ: ਗਾਂਧੀ ਇਕੱਲੇ ਅਜਿਹੇ ਆਗੂ ਹਨ ਜਿਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਵਿਚ ਪਟਿਆਲਾ ਦੇ ਸ਼ਾਹੀ ਪਰਿਵਾਰ ਦੀ ਨੂੰਹ ਪ੍ਰਨੀਤ ਕੌਰ ਨੂੰ ਹਰਾਇਆ ਸੀ।
ਦਿੱਲੀ ਦੇ ਮੁੱਖ ਮੰਤਰੀ ਨੇ ਜੇਲ੍ਹ ‘ਚ ਮੰਗੀਆਂ 3 ਕਿਤਾਬਾਂ
ਈ.ਡੀ ਨੇ ਸੋਮਵਾਰ ਨੂੰ ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਜੇਲ੍ਹ ‘ਚ ਪੜਨ ਲਈ 3 ਕਿਤਾਬਾਂ ਮੰਗੀਆਂ ਹਨ।
ਕੇਜਰੀਵਾਲ ਦੇ ਵਕੀਲ ਰਮੇਸ਼ ਗੁਪਤਾ ਨੇ ਅਦਾਲਤ ਨੂੰ ਕਿਹਾ – ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ 3 ਕਿਤਾਬਾਂ ਦਿੱਤੀਆਂ ਜਾਣ – ਗੀਤਾ, ਰਾਮਾਇਣ ਅਤੇ ਨੀਰਜਾ ਚੌਧਰੀ ਦੀ ਕਿਤਾਬ ਹਾਉ ਪ੍ਰਾਈਮ ਮਿਨਿਸਟਰਸ ਡਿਸਾਈਡ।