Indiapolitical

ਡਿਪਟੀ CM ਮਨੀਸ਼ ਸਿਸੋਦੀਆ ਸਣੇ 15 ਲੋਕਾਂ ਵਿਰੁੱਧ CBI ਵਲੋਂ FIR ਦਰਜ਼

ਆਬਕਾਰੀ ਘੁਟਾਲੇ ਵਿੱਚ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਸਣੇ 15 ਮੁਲਜ਼ਮਾਂ ਵਿਰੁੱਧ ਛਾਪੇਮਾਰੀ ਤੋਂ 2 ਦਿਨ ਪਹਿਲਾਂ ਯਾਨੀ 17 ਅਗਸਤ ਨੂੰ ਹੀ FIR ਦਰਜ ਕਰ ਲਈ ਗਈ ਸੀ। ਐਫਆਈਆਰ ਵਿੱਚ ਕੁਝ ਸ਼ਰਾਬ ਕੰਪਨੀਆਂ ਦੇ ਨਾਂਅ ਵੀ ਸ਼ਾਮਿਲ ਹਨ।  ਦੱਸ ਦਈਏ ਕਿ ਦਿੱਲੀ ਦੀ ਆਬਕਾਰੀ ਨੀਤੀ ਦੇ ਮਾਮਲੇ ‘ਚ ਦਿੱਲੀ ‘ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ‘ਤੇ ਸਾਢੇ 9 ਘੰਟੇ ਤੱਕ ਸੀਬੀਆਈ ਦੀ ਛਾਪੇਮਾਰੀ ਜਾਰੀ ਹੈ।
ਉਨ੍ਹਾਂ ਦੀ ਰਿਹਾਇਸ਼ ਦੇ ਨਾਲ-ਨਾਲ ਗੋਆ, ਦਮਨ ਦੀਵ, ਹਰਿਆਣਾ, ਦਿੱਲੀ ਅਤੇ ਯੂਪੀ ਸਮੇਤ 7 ਸੂਬਿਆਂ ਦੇ 20 ਹੋਰ ਸਥਾਨਾਂ ‘ਤੇ ਸ਼ੁੱਕਰਵਾਰ ਸਵੇਰ ਤੋਂ ਸੀਬੀਆਈ ਦੇ ਛਾਪੇਮਾਰੀ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਿਕ ਸੀਬੀਆਈ ਦੀ ਟੀਮ ਸਿਸੋਦੀਆ ਦੇ ਘਰ ਤੋਂ ਕਈ ਅਹਿਮ ਦਸਤਾਵੇਜ਼ ਬਰਾਮਦ ਕੀਤੇ ਹਨ।   ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਕੇਂਦਰੀ ਖੁਫੀਆ ਬਿਊਰੋ (ਸੀਬੀਆਈ) ਦੇ ਛਾਪੇਮਾਰੀ ਨੂੰ ‘ਮੰਦਭਾਗਾ’ ਕਰਾਰ ਦਿੱਤਾ ਅਤੇ ਕਿਹਾ ਕਿ ਦੇਸ਼ ਲਈ ਚੰਗਾ ਕੰਮ ਕਰਨ ਵਾਲਿਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਟਵੀਟ ਕਰਕੇ ਸਿਸੋਦੀਆ ਨੇ ਕਿਹਾ ਕਿ ਸੀਬੀਆਈ ਦੇ ਅਧਿਕਾਰੀਆਂ ਦਾ ਸਵਾਗਤ ਹੈ ਅਤੇ ਉਹ ਜਾਂਚ ਏਜੰਸੀ ਨੂੰ ਹਰ ਕਦਮ ਵਿੱਚ ਸਹਿਯੋਗ ਦੇਣਗੇ ਤਾਂ ਜੋ ਸੱਚ ਜਲਦੀ ਸਾਹਮਣੇ ਆ ਸਕੇ। ਉਨ੍ਹਾਂ ਨੇ ਕਿਹਾ ਕਿ ਮੇਰੇ ਖਿਲਾਫ ਕਈ ਕੇਸ ਦਰਜ ਕੀਤੇ ਗਏ ਹਨ ਅਤੇ ਅੱਜ ਤੱਕ ਕੁਝ ਵੀ ਸਾਬਤ ਨਹੀਂ ਹੋਇਆ। ਜਾਣਕਾਰੀ ਅਨੁਸਾਰ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਦਿੱਲੀ ਅਤੇ ਛੇ ਹੋਰ ਰਾਜਾਂ ਵਿੱਚ 21 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਛਾਪੇਮਾਰੀ ਉਪਰ ਪ੍ਰਤੀਕਿਰਿਆ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵਿੱਟਰ ‘ਤੇ ਕਿਹਾ ਕਿ ਕੁਝ ਨਹੀਂ ਨਿਕਲੇਗਾ।

Leave a Reply

Your email address will not be published.

Back to top button