Punjab

ਤਹਿਸੀਲਦਾਰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Tehsildar caught red-handed while taking Rs 50,000 bribe

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਗਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਉਸਦੇ ਡਰਾਈਵਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਲਜ਼ਮ ਨੂੰ ਸੁਖਦੇਵ ਸਿੰਘ ਸੋਹੀ ਵਾਸੀ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ, ਜੋ ਕਿ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿਖੇ ਰਹਿ ਰਿਹਾ ਹੈ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਇਜ਼ਮ ਲਗਾਇਆ ਸੀ ਕਿ ਅਜਾਇਬ ਸਿੰਘ ਵਾਸੀ ਢੰਡੋਵਾਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਨੇ ਉਸ ਵਿਰੁੱਧ ਜ਼ਮੀਨੀ ਵਿਵਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਇਸ ਤਹਿਸੀਲਦਾਰ ਨੇ ਕਰਨੀ ਸੀ। ਇਸ ਦੌਰਾਨ ਸੁਖਦੇਵ ਸਿੰਘ ਸੋਹੀ ਨੇ ਪਿੰਡ ਰੱਤਾ ਨਿਵਾਸੀ ਦਿਲਬਾਗ ਸਿੰਘ ਨੰਬਰਦਾਰ ਨੂੰ ਨਾਲ ਲੈ ਕੇ ਇਸ ਤਹਿਸੀਲਦਾਰ ਤੱਕ ਪਹੁੰਚ ਕੀਤੀ ਤਾਂ ਇਸ ਤਹਿਸੀਲਦਾਰ ਨੇ ਆਪਣੀ ਰਿਪੋਰਟ ਵਿੱਚ ਸੁਖਦੇਵ ਸਿੰਘ ਸੋਹੀ ਦਾ ਪੱਖ ਪੂਰਨ ਬਦਲੇ ਦਿਲਬਾਗ ਸਿੰਘ ਰਾਹੀਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਜਿਸ ਵਿੱਚ ਉਸ ਤਹਿਸੀਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮੌਕੇ ਇਸ ਤਹਿਸੀਲਦਾਰ ਨੇ ਰਿਸ਼ਵਤ ਵਜੋਂ ਹਾਸਲ ਕੀਤੀ ਰਕਮ ਆਪਣੇ ਡਰਾਈਵਰ ਨੂੰ ਫੜਾ ਦਿੱਤੀ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਡਰਾਇਵਰ ਨੂੰ ਵੀ ਰਿਸ਼ਵਤ ਦੀ ਰਕਮ ਸੰਭਾਲਣ ਲਈ ਉਸ ਦੇ ਸਾਥੀ ਵਜੋਂ ਮੁਲਜ਼ਮ ਮੰਨਦਿਆਂ ਗ੍ਰਿਫਤਾਰ ਕਰ ਲਿਆ।

Back to top button