




ਇੱਕ ਦਰਦਨਾਕ ਵੀਡੀਓ ਸਾਹਮਣੇ ਆਇਆ ਹੈ। ਇੱਥੇ ਇੱਕ ਤਿੰਨ ਸਾਲ ਦੀ ਬੱਚੀ ਨੂੰ ਆਪਣੇ ਪਰਿਵਾਰ ਨਾਲ ਕੱਪੜਿਆਂ ਦੇ ਸ਼ੋਅਰੂਮ ਵਿੱਚ ਦੇਖਿਆ ਗਿਆ। ਉੱਥੇ ਉਹ ਕੱਚ ਦੇ ਦਰਵਾਜ਼ੇ ਨਾਲ ਖੇਡਣ ਲੱਗੀ। ਫਿਰ ਅਚਾਨਕ ਦਰਵਾਜ਼ਾ ਲੜਕੀ ‘ਤੇ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਵਾਇਰਲ ਹੋ ਰਹੀ ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਸ਼ੋਅਰੂਮ ‘ਚ ਖੇਡਦੇ ਸਮੇਂ ਦਰਵਾਜ਼ਾ ਲੜਕੀ ‘ਤੇ ਡਿੱਗ ਗਿਆ। ਇਸ ਦਰਦਨਾਕ ਹਾਦਸੇ ਤੋਂ ਬਾਅਦ ਬੱਚੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਘਟਨਾ ਦੀ ਸੀਸੀਟੀਵੀ ਵੀਡੀਓ ਹੁਣ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ @Rajmajiofficial ਨਾਂ ਦੇ ਯੂਜ਼ਰ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸ਼ੇਅਰ ਕੀਤਾ ਹੈ।
ਇਸ ਵੀਡੀਓ ਦੇ ਨਾਲ ਉਨ੍ਹਾਂ ਨੇ ਕੈਪਸ਼ਨ ਲਿਖਿਆ, ‘ਲੁਧਿਆਣਾ ਦੇ ਇੱਕ ਟੈਕਸਟਾਈਲ ਸ਼ੋਅਰੂਮ ਦਾ ਸ਼ੀਸ਼ਾ ਡਿੱਗਣ ਨਾਲ 3 ਸਾਲ ਦੀ ਬੱਚੀ ਦੀ ਮੌਤ ਹੋ ਗਈ। ਚਸ਼ਮਦੀਦਾਂ ਦੇ ਮੁਤਾਬਕ ਲੜਕੀ ਹੈਂਡਲ ਫੜੀ ਦਰਵਾਜ਼ੇ ਦੇ ਦੁਆਲੇ ਝੂਲ ਰਹੀ ਸੀ ਜਦੋਂ ਪੂਰਾ ਢਾਂਚਾ ਉਸ ‘ਤੇ ਡਿੱਗ ਗਿਆ, ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ।
vHIJiGKeldn