




ਗਣਤੰਤਰ ਦਿਵਸ ਵਾਲੇ ਦਿਨ ਅੰਮ੍ਰਿਤਸਰ (Amritsar) ਦੇ ਹੈਰੀਟੇਜ ਸਟਰੀਰ ਵਿਖੇ ਇੱਕ ਨੌਜਵਾਨ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਹਥੌੜੇ ਨਾਲ ਮਾਰਨ ਅਤੇ ਉੱਥੇ ਰੱਖੀ ਸੰਵਿਧਾਨ ਪੁਸਤਕ ਨੂੰ ਸਾੜਨ ਦਾ ਮਾਮਲਾ ਤੇਜ਼ ਹੁੰਦਾ ਜਾ ਰਿਹਾ ਹੈ। ਹਾਲਾਂਕਿ ਲੋਕਾਂ ਨੇ ਦੋਸ਼ੀ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਦਲਿਤ ਭਾਈਚਾਰੇ ਵੱਲੋਂ ਅੱਜ ਅੰਮ੍ਰਿਤਸਰ, ਫਗਵਾੜਾ ਅਤੇ ਪੰਜਾਬ ਵਿਚ ਹੋਰ ਕਈ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ 28 ਜਨਵਰੀ ਕੱਲ ਨੂੰ ਸੂਬੇ ਦੇ ਤਿੰਨ ਜ਼ਿਲ੍ਹਿਆਂ ਹੁਸ਼ਿਆਰ, ਜਲੰਧਰ ਅਤੇ ਲੁਧਿਆਣਾ ਵਿਚ ਬੰਦ ਦੀ ਕਾਲ ਦਿੱਤੀ ਗਈ ਹੈ। ਧਾਨ ਸੰਦਲ ਨੇ ਕਿਹਾ ਕਿ ਜੋ ਬੇਅਦਬੀ ਅੰਮ੍ਰਿਤਸਰ ਵਿਚ ਹੋਈ ਹੈ, ਉਹ ਇੱਥੇ ਜਲੰਧਰ ਵਿਚ ਵੀ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ ਭਲਕੇ ਯਾਨੀ ਮੰਗਲਵਾਰ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੈਡੀਕਲ ਸਹੂਲਤਾਂ ਸਮੇਤ ਕਿਸੇ ਵੀ ਹੋਰ ਕਿਸਮ ਦੀਆਂ ਐਮਰਜੈਂਸੀ ਸਹੂਲਤਾਂ ਵਿਚ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ। ਬਾਕੀ ਜਲੰਧਰ ਪੂਰੀ ਤਰ੍ਹਾਂ ਬੰਦ ਰਹੇਗਾ। ਅਸੀਂ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਸੀ ਪਰ ਪ੍ਰਸ਼ਾਸਨ ਨੇ ਸਾਨੂੰ ਕੋਈ ਭਰੋਸਾ ਨਹੀਂ ਦਿੱਤਾ, ਜਿਸ ਕਾਰਨ ਸਾਨੂੰ ਬੰਦ ਦਾ ਸੱਦਾ ਦੇਣਾ ਪਿਆ। ਜੇਕਰ ਫਿਰ ਵੀ ਪ੍ਰਸ਼ਾਸਨ ਨੇ ਕਾਰਵਾਈ ਨਾ ਕੀਤੀ ਤਾਂ ਅਸੀਂ ਪੰਜਾਬ ਬੰਦ ਦਾ ਸੱਦਾ ਦੇਵਾਂਗੇ।