IndiaPunjab

ਦਿਨ ਦਿਹਾੜੇ ਹੋਈ ਅੰਨ੍ਹੇਵਾਹ ਫਾਇਰਿੰਗ 4 ਲੋਕਾਂ ਦੀ ਮੌਤ 7 ਜ਼ਖ਼ਮੀ

4 people died in indiscriminate firing in broad daylight and 7 were injured

ਗੁਰਦਾਸਪੁਰ ਜਿਲ੍ਹੇ ਵਿਚ ਦੋ ਧਿਰਾਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਫਾਇਰਿੰਗ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਸੱਤ ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧਿਰਾਂ ਨੇ 60 ਰਾਊਂਡ ਫਾਇਰ ਕੀਤੇ। ਇਹ ਲੜਾਈ ਰਜਬਾਹੇ ਦੀ ਪਾਣੀ ਨੂੰ ਲੈ ਕੇ ਹੋਈ।

ਫਾਇਰਿੰਗ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਛਾਣ ਪਹਿਲੀ ਧਿਰ ਦੇ ਸ਼ਮਸ਼ੇਰ ਸਿੰਘ ਤੇ ਬਲਜੀਤ ਸਿੰਘ ਵਾਸੀ ਪਿੰਡ ਵਿਠਵਾਂ ਵਜੋਂ ਹੋਈ ਹੈ, ਜਦਕਿ ਦੂਜੀ ਧਿਰ ਦੇ ਨਿਰਮਲ ਸਿੰਘ ਵਾਸੀ ਪਿੰਡ ਮੂੜ ਤੇ ਬਲਰਾਜ ਸਿੰਘ ਵਾਸੀ ਵਿਠਵਾਂ ਵਜੋਂ ਹੋਈ ਹੈ।

Back to top button