
ਪੰਜਾਬ ਵਿੱਚ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਕਾਨੂੰਨ ਲਾਗੂ ਹੋ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਲਿਆਂਦੇ ਗਏ ਇਸ ਨਿਯਮ ਦੀ ਕਾਫੀ ਸ਼ਲਾਘਾ ਹੋ ਰਹੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨਾਲ ਸਬੰਧਤ ਸਾਬਕਾ ਮੁੱਖ ਮੰਤਰੀਆਂ, ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਵੱਡਾ ਝਟਕਾ ਲੱਗੇਗਾ।
ਇਨ੍ਹਾਂ ਵਿੱਚ ਤਿੰਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਭੱਠਲ ਵੀ ਸ਼ਾਮਲ ਹਨ।
ਇਸ ਤੋਂ ਇਲਾਵਾ ਲਾਲ ਸਿੰਘ, ਸਰਵਣ ਸਿੰਘ ਫਿਲੌਰ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਸੁਖਦੇਵ ਸਿੰਘ ਢੀਂਡਸਾ, ਜਥੇਦਾਰ ਤੋਤਾ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਮਨਪ੍ਰੀਤ ਸਿੰਘ ਬਾਦਲ, ਓਮ ਪ੍ਰਕਾਸ਼ ਸੋਨੀ, ਨਿਰਮਲ ਸਿੰਘ ਕਾਹਲੋਂ, ਰਾਕੇਸ਼ ਪਾਂਡੇ, ਬਲਬੀਰ ਸਿੰਘ ਘੁੰਨਸ, ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਵੀ ਝਟਕਾ ਲੱਗੇਗਾ ਕਿਉਂਕਿ ਇਹ ਇੱਕ ਤੋਂ ਵੱਧ ਪੈਨਸ਼ਨ ਦੇ ਹੱਕਦਾਰ ਹਨ।
ਨਵੇਂ ਕਾਨੂੰਨ ਮੁਤਾਬਕ ਵਿਧਾਇਕੀ ਦੀ ਮਿਆਦ ਖ਼ਤਮ ਹੋਣ ਮਗਰੋਂ ਹੁਣ ਉਨ੍ਹਾਂ ਨੂੰ ਸਿਰਫ਼ 60 ਹਜ਼ਾਰ ਰੁਪਏ ਦੇ ਨਾਲ ਹੋਰ ਭੱਤਿਆਂ ਦੀ ਅਦਾਇਗੀ ਕੀਤੀ ਜਾਵੇਗੀ। ਇਹ ਅਦਾਇਗੀ 75 ਹਜ਼ਾਰ ਰੁਪਏ ਦੇ ਕਰੀਬ ਮੰਨੀ ਜਾਂਦੀ ਹੈ।