PunjabWorld

ਦਿਲ ਕੰਬਾਊ ਘਟਨਾ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਦਿਲ ਕੰਬਾਊ ਘਟਨਾ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਕੈਲੀਫੋਰਨੀਆ ਦੇ ਸੇਲਮਾ ਤੋਂ ਬਹੁਤ ਹੀ ਦਿਲ ਕੰਬਾਊ ਘਟਨਾ ਸਾਾਹਮਣੇ ਆਈ ਐ, ਜਿੱਥੇ ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਮੰਦਭਾਗੀ ਘਟਨਾ ਰਾਤੀਂ ਕਰੀਬ ਸਾਢੇ 10 ਵਜੇ ਉਸ ਸਮੇਂ ਵਾਪਰੀ ਜਦੋਂ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬ ਦੇ ਬਾਹਰ ਟਹਿਲ ਰਹੇ ਸੀ। ਹਮਲਾਵਰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।

 ਗ੍ਰੰਥੀ ਰਾਜ ਸਿੰਘ ਦਾ ਕੁੱਝ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਏ। ਜਾਣਕਾਰੀ ਅਨੁਸਾਰ 29 ਸਾਲਾ ਗ੍ਰੰਥੀ ਰਾਜ ਸਿੰਘ ਸੇਲਮਾ ਦੇ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾਉਂਦਾ ਸੀ ਪਰ ਰਾਤੀਂ ਕਰੀਬ ਸਾਢੇ 10 ਵਜੇ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਆਇਆ ਤਾਂ ਕੁੱਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਇਹ ਘਟਨਾ ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ ਤੋਂ ਬਾਹਰ ਵਾਪਰੀ, ਜਦੋਂ ਤੱਕ ਗੋਲੀਆਂ ਦੀ ਆਵਾਜ਼ ਸੁਣ ਕੇ ਅੰਦਰੋਂ ਕੋਈ ਬਾਹਰ ਆਇਆ, ਉਦੋਂ ਤੱਕ ਹਮਲਾਵਰ ਉਥੋਂ ਫ਼ਰਾਰ ਹੋ ਚੁੱਕੇ ਸੀ।

Back to top button