ਦਿੱਲੀ ਸ਼ਰਾਬ ਘੁਟਾਲੇ ‘ਚ CM ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਜ਼ਮਾਨਤ
Chief Minister Kejriwal got relief in Delhi liquor scam, court granted bail
ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਨੀਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਰਾਉਸ ਐਵੇਨਿਊ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਦੀ ਅਰਜ਼ੀ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 15,000 ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਹੁਣ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੇਜਰੀਵਾਲ ਨੂੰ 8 ਵਾਰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ ਪਰ ਉਹ ਇੱਕ ਵਾਰ ਵੀ ਪੇਸ਼ ਨਹੀਂ ਹੋਏ।
ਰਾਜਧਾਨੀ ਦੀ ਇੱਕ ਸੈਸ਼ਨ ਅਦਾਲਤ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੇ ਸੰਮਨਾਂ ਨੂੰ ਨਜ਼ਰਅੰਦਾਜ਼ ਕਰਨ ਲਈ ਮੁੱਖ ਮੰਤਰੀ ਕੇਜਰੀਵਾਲ ਵਿਰੁੱਧ ਮੈਜਿਸਟਰੇਟ ਅਦਾਲਤ ਵਿੱਚ ਕਾਰਵਾਈ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਇਸ ਕੇਸ ਦੀ ਸੁਣਵਾਈ ਰਾਉਸ ਐਵੇਨਿਊ ਸਥਿਤ ਵਧੀਕ ਚੀਫ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਦੀ ਅਦਾਲਤ ਵਿੱਚ ਹੋਈ। ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਅਦਾਲਤ ਵਿੱਚ ਈਡੀ ਦੀ ਨੁਮਾਇੰਦਗੀ ਕਰਨਗੇ, ਜਦੋਂ ਕਿ ਅਰਵਿੰਦ ਕੇਜਰੀਵਾਲ ਵੱਲੋਂ ਦੋ ਵਕੀਲ ਰਮੇਸ਼ ਗੁਪਤਾ ਅਤੇ ਰਾਜੀਵ ਮੋਹਨ ਪੇਸ਼ ਹੋਣਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਦਰਅਸਲ, ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਦਾਇਰ ਸ਼ਿਕਾਇਤ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੈਜਿਸਟ੍ਰੇਟ ਅਦਾਲਤ ਦੀ ਕਾਰਵਾਈ ‘ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਹਾਲਾਂਕਿ, ਅਦਾਲਤ ਨੇ ਕੇਜਰੀਵਾਲ ਨੂੰ ਕੇਸ ਵਿੱਚ ਪੇਸ਼ੀ ਤੋਂ ਛੋਟ ਮੰਗਣ ਲਈ ਹੇਠਲੀ ਅਦਾਲਤ ਵਿੱਚ ਜਾਣ ਦੀ ਇਜਾਜ਼ਤ ਦਿੱਤੀ।