ਦੀਵਾਲੀ ਤੋਂ ਪਹਿਲਾਂ ਪੰਜਾਬ ‘ਚ ਬੰਬ ਧਮਾਕਾ, CCTV ‘ਚ ਕੈਦ
Bomb blast in Punjab before Diwali, caught on CCTV
ਦੀਵਾਲੀ ਤੋਂ ਪਹਿਲਾਂ ਪੰਜਾਬ ‘ਚ ਬੰਬ ਧਮਾਕਾ, CCTV ‘ਚ ਕੈਦ
ਦੀਵਾਲੀ ਤੋਂ ਪਹਿਲਾਂ ਪੰਜਾਬ ‘ਚ ਵੱਡਾ ਧਮਾਕਾ ਹੋਇਆ ਹੈ, ਜਿਸ ਦੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ ਹੈ। ਜਾਣਕਾਰੀ ਮੁਤਾਬਕ ਮਾਨਸਾ ‘ਚ ਇਕ ਪੈਟਰੋਲ ਪੰਪ ਦੇ ਬਾਹਰ ਧਮਾਕਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਬੰਬ ਵਰਗੀ ਚੀਜ਼ ਨਾਲ ਹੋਇਆ ਹੈ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਪੈਟਰੋਲ ਪੰਪ ਦੇ ਬਾਹਰ ਅਚਾਨਕ ਧਮਾਕਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਪੰਪ ਦੇ ਮਾਲਕ ਨੂੰ ਕੁਝ ਦਿਨਾਂ ਤੋਂ ਧਮਕੀ ਭਰੇ ਫੋਨ ਆ ਰਹੇ ਸਨ। ਮਾਲਕ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ। ਇਸ ਦੌਰਾਨ ਮੰਨਿਆ ਜਾ ਰਿਹਾ ਹੈ ਕਿ ਪੈਟਰੋਲ ਪੰਪ ਦੇ ਮਾਲਕ ਨੇ ਫਿਰੌਤੀ ਨਹੀਂ ਦਿੱਤੀ, ਜਿਸ ਕਾਰਨ ਮੁਲਜ਼ਮਾਂ ਵੱਲੋਂ ਧਮਾਕਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੰਪ ਮਾਲਕ ਨੂੰ ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਦੀ ਮੰਗ ਕਰਨ ਵਾਲੇ ਫੋਨ ਆ ਰਹੇ ਸਨ।
ਆਮ ਤੌਰ ‘ਤੇ ਦੇਖਿਆ ਗਿਆ ਹੈ ਕਿ ਪੰਜਾਬ ‘ਚ ਪਿਛਲੇ ਕੁਝ ਸਮੇਂ ਤੋਂ ਕਾਰੋਬਾਰੀਆਂ ਨੂੰ ਫਿਰੌਤੀ ਮੰਗਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਫਿਰੌਤੀ ਨਾ ਮਿਲਣ ‘ਤੇ ਉਨ੍ਹਾਂ ‘ਤੇ ਜਾਨਲੇਵਾ ਹਮਲਾ ਕੀਤਾ ਜਾਂਦਾ ਹੈ। ਪੈਟਰੋਲ ਪੰਪ ਮਾਲਕ ਨੂੰ ਧਮਕੀਆਂ ਦੇਣ ਵਾਲਾ ਗਰੋਹ ਜਾਂ ਗੈਂਗਸਟਰ ਅਜੇ ਸਾਹਮਣੇ ਨਹੀਂ ਆਇਆ ਹੈ।