JalandharIndia

ਦੋਹਾ ਕਤਰ ਪੁਲਿਸ ਨੇ ਵਾਪਿਸ ਕੀਤਾ ਗੁਰੂ ਗ੍ਰੰਥ ਸਾਹਿਬ ਦਾ ਸਵਰੂਪ

Doha Qatar Police returned the form of Guru Granth Sahib

ਕਤਰ ਦੀ ਰਾਜਧਾਨੀ ਦੋਹਾ ਵਿੱਚ ਪੁਲਿਸ ਵੱਲੋਂ ਜ਼ਬਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਪਾਵਨ ਸਰੂਪਾਂ ਵਿੱਚੋਂ ਇੱਕ ਸਵਰੂਪ ਨੂੰ ਸਤਿਕਾਰ ਸਹਿਤ ਵਾਪਸ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਇਤਰਾਜ਼ ਤੋਂ ਬਾਅਦ ਭਾਰਤੀ ਦੂਤਾਵਾਸ ਵਿੱਚ ਮੁੱਦਿਆਂ ਉੱਠਾਇਆ ਗਿਆ ਸੀ। ਇਸ ਤੋਂ ਬਾਅਦ ਕਤਰ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ।

ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ – ਅਸੀਂ ਕਤਰ ਦੇ ਅਧਿਕਾਰੀਆਂ ਦੁਆਰਾ ਜ਼ਬਤ ਕੀਤੇ ਗਏ ਗੁਰੂ ਗ੍ਰੰਥ ਸਾਹਿਬ ਅਤੇ ਇਸ ਦੀ ਰਿਹਾਈ ਲਈ ਸਿੱਖ ਭਾਈਚਾਰੇ ਦੀ ਮੰਗ ਸੰਬੰਧੀ ਰਿਪੋਰਟਾਂ ਨੂੰ ਦੇਖਿਆ ਹੈ। ਸਰਕਾਰ ਨੇ ਪਹਿਲਾਂ ਹੀ ਇਹ ਮਾਮਲਾ ਕਤਰ ਦੇ ਪੱਖ ਨਾਲ ਉਠਾਇਆ ਸੀ ਅਤੇ ਸਾਡੇ ਦੂਤਾਵਾਸ ਨੇ ਦੋਹਾ ਵਿੱਚ ਸਿੱਖ ਭਾਈਚਾਰੇ ਨੂੰ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ ਸੀ।

 

ਰਣਧੀਰ ਜੈਸਵਾਲ ਨੇ ਦੱਸਿਆ ਕਿ ਕਤਰ ਦੇ ਅਧਿਕਾਰੀਆਂ ਨੂੰ ਦੋ ਵਿਅਕਤੀਆਂ ਤੋਂ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਲਏ ਸਨ। ਉਨ੍ਹਾਂ ‘ਤੇ ਕਤਰ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਧਾਰਮਿਕ ਸੰਸਥਾਨ ਚਲਾਉਣ ਦਾ ਇਲਜ਼ਾਮ ਸੀ। 

Back to top button