PunjabReligious

ਧਾਰਮਿਕ ਅਸਥਾਨ ‘ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਕੀਮਤੀ ਸਾਮਾਨ ਸੜ ਕੇ ਸੁਆਹ

A terrible fire broke out at the religious place, valuable goods worth millions were burnt to ashes

ਫਗਵਾੜਾ  ਦੇ ਪਿੰਡ ਸਪਰੋੜ ਨੇੜੇ ਇੱਕ ਧਾਰਮਿਕ ਅਸਥਾਨ ਦੀ ਦੂਜੀ ਮੰਜ਼ਿਲ ‘ਤੇ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਕਾਰਨ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ।

ਧਾਰਮਿਕ ਅਸਥਾਨ ਦੇ ਸੇਵਾਦਾਰਾਂ ਅਤੇ ਪਿੰਡ ਵਾਸੀਆਂ ਨੇ ਫਾਇਰ ਬ੍ਰਿਗੇਡ ਵਿਭਾਗ ਫਗਵਾੜਾ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਇਸ ਘਟਨਾ ‘ਚ ਧਾਰਮਿਕ ਸਥਾਨ ਦੀ ਦੂਜੀ ਮੰਜ਼ਿਲ ‘ਤੇ ਪਿਆ ਲੱਖਾਂ ਰੁਪਏ ਦੇ ਕੀਮਤੀ ਸਮਾਨ ਦਾ ਭਾਰੀ ਨੁਕਸਾਨ ਹੋਇਆ ਹੈ।

ਅੱਗ ਲੱਗਣ ਦੀ ਸੂਚਨਾ ਫਗਵਾੜਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਧਾਰਮਿਕ ਸਥਾਨ ਦੇ ਸੇਵਾਦਾਰਾਂ ਦਾ ਦਾਅਵਾ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ

Back to top button