ਲੁਧਿਆਣਾ ਵਿੱਚ ਬੀਤੀ ਰਾਤ ਇੱਕ ASI ਨੇ ਸ਼ਰਾਬ ਦੇ ਨਸ਼ੇ ਵਿੱਚ ਹੰਗਾਮਾ ਮਚਾ ਦਿੱਤਾ। ਮਾਮਲਾ ਇੰਨਾ ਵੱਧ ਗਿਆ ਕਿ ਉਸ ਨੇ ਹਵਾ ਵਿੱਚ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵਾਲੇ ਨੇ 3 ਗੋਲੀਆਂ ਚਲਾਈਆਂ ਹਨ। ਚੌਕੀ ਕਟਾਣੀ ਕਲਾਂ ਦੀ ਪੁਲਿਸ ਨੇ ਏਐਸਆਈ ਖ਼ਿਲਾਫ਼ ਕਾਰਵਾਈ ਕਰਦਿਆਂ ਐਫਆਈਆਰ ਦਰਜ ਕਰ ਲਈ ਹੈ। ਮੁਲਜ਼ਮ ਏਐਸਆਈ ਦੀ ਪਛਾਣ ਸਰਾਜਦੀਪ ਵਜੋਂ ਹੋਈ ਹੈ। ਸਰਾਜਦੀਪ ਥਾਣਾ ਸਮਰਾਲਾ ਵਿਖੇ ਤਾਇਨਾਤ ਸੀ।
ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਰਾਜਦੀਪ ਦੇ ਨੰਬਰਦਾਰ ਦਪਿੰਦਰਪਾਲ ਸਿੰਘ ਨਾਲ ਕਾਰ ਦੀ ਟੱਕਰ ਨੂੰ ਲੈ ਕੇ ਕਾਫੀ ਤਕਰਾਰ ਹੋ ਗਈ ਸੀ। ਮਾਮਲਾ ਇੰਨਾ ਵੱਧ ਗਿਆ ਕਿ ਉਸ ਨੇ ਹਵਾ ਵਿੱਚ ਗੋਲੀਆਂ ਚਲਾ ਦਿੱਤੀਆਂ।
ਸਰਾਜਦੀਪ ਸ਼ਰਾਬ ਦੇ ਨਸ਼ੇ ਵਿੱਚ ਸੀ। ਦਪਿੰਦਰਪਾਲ ਨੇ ਪੁਲਸ ਨੂੰ ਸੂਚਨਾ ਦਿੱਤੀ। ਦਪਿੰਦਰਪਾਲ ਸਿੰਘ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਸਰਾਜਦੀਪ ਨੂੰ ਕਾਬੂ ਕਰ ਲਿਆ।