PunjabReligious

ਨਾਬਾਲਗ ਸਿੱਖ ਲੜਕੀ ਦਾ ਜ਼ਬਰਦਸਤੀ ਕਰਵਾਇਆ ਧਰਮ ਪਰਿਵਰਤਨ, ਮੁਲਜ਼ਮ ਔਰਤ ਧਾਰਾ 295 ਤਹਿਤ ਗ੍ਰਿਫ਼ਤਾਰ

ਧਰਮ ਪਰਿਵਰਤਨ ਦਾ ਮੁੱਦਾ ਕਾਫੀ ਗਰਮ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਕਈ ਮੀਟਿੰਗਾਂ ਵੀ ਬੁਲਾਈਆਂ ਗਈਆਂ ਹਨ ਤਾਂ ਜੋ ਸਿੱਖ ਧਰਮ ਤੋਂ ਇਲਾਵਾ ਹੋਰ ਧਰਮਾਂ ਨੂੰ ਅਪਣਾ ਰਹੇ ਲੋਕਾਂ ਨਾਲ ਗੱਲਬਾਤ ਕੀਤੀ ਜਾਵੇ। ਕਿਸੇ ਤਰ੍ਹਾਂ ਇਸ ‘ਤੇ ਕਾਬੂ ਪਾਇਆ ਜਾ ਸਕਦਾ ਹੈ ਪਰ ਅੱਜ ਵੀ ਲੋਕ ਇਸਾਈ ਭਾਈਚਾਰੇ ਦੀ ਤਰਫੋਂ ਆਪਣੇ ਧਰਮ ਦਾ ਪ੍ਰਚਾਰ ਕਰਦੇ ਹੋਏ ਇਸਾਈ ਧਰਮ ਨਾਲ ਜੁੜ ਰਹੇ ਹਨ ਅਤੇ ਅਜਿਹਾ ਹੀ ਇਕ ਮਾਮਲਾ ਜ਼ਿਲਾ ਪਠਾਨਕੋਟ ਦੇ ਪਿੰਡ ਜੈਨੀ ‘ਚ ਦੇਖਣ ਨੂੰ ਮਿਲਿਆ।
ਜਿੱਥੇ 14 ਸਾਲਾ ਲੜਕੀ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਇਆ ਗਿਆ, ਜਿਸ ਨੂੰ ਲੈ ਕੇ ਪਰਿਵਾਰ ‘ਚ ਗੁੱਸਾ ਹੈ ਅਤੇ ਇਸ ਗੁੱਸੇ ਕਾਰਨ ਪੀੜਤ ਪਰਿਵਾਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਦੋਂ ਇਸ ਸਬੰਧੀ ਸਿੱਖ ਜਥੇਬੰਦੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਿੱਖ ਪਰਿਵਾਰ ਨਾਲ ਸਬੰਧਤ 14 ਸਾਲਾ ਲੜਕੀ, ਜੋ ਅੰਮ੍ਰਿਤ ਛਕ ਰਹੀ ਹੈ, ਦਾ ਇੱਕ ਔਰਤ ਵੱਲੋਂ ਧਰਮ ਪਰਿਵਰਤਨ ਕਰਵਾਇਆ ਗਿਆ। ਜਿਸ ਕਾਰਨ ਉਨ੍ਹਾਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ।

ਦੂਜੇ ਪਾਸੇ ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਇੱਕ ਸ਼ਿਕਾਇਤ ਆਈ ਸੀ ,ਜਿਸ ਵਿੱਚ ਪਰਿਵਾਰ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਦੀ ਲੜਕੀ ਨਾਨਕੇ ਆਪਣੇ ਮਾਮਾ ਦੇ ਘਰ ਗਈ ਹੋਈ ਸੀ। ਜਿੱਥੇ ਪਿੰਡ ਦੀ ਰਹਿਣ ਵਾਲੀ ਇੱਕ ਔਰਤ ਨੇ ਉਨ੍ਹਾਂ ਦੀ ਧੀ ਦਾ ਧਰਮ ਪਰਿਵਰਤਨ ਕਰਵਾ ਦਿੱਤਾ, ਜਿਸ ਕਾਰਨ ਪੁਲਿਸ ਨੇ ਧਾਰਾ 295 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ

Related Articles

Leave a Reply

Your email address will not be published.

Back to top button