ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਟਰਾਲੀ ਅਤੇ ਸਵਿਫਟ ਡਿਜ਼ਾਇਰ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਗੱਡੀ ਸਵਾਰ 4 ਦੋਸਤਾਂ ਵਿਚੋਂ 3 ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦਾਖਲ ਕਰਵਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਾਰ ਵਿਚ ਸਵਾਰ ਹੋ ਕੇ ਕਸਬਾ ਧਾਰੀਵਾਲ ਤੋਂ ਬਟਾਲਾ ਵੱਲ ਆ ਰਹੇ ਸਨ ਕਿ ਇਸ ਦੌਰਾਨ ਉਨ੍ਹਾਂ ਦੀ ਕਾਰ ਦੀ ਟੱਕਰ ਟ੍ਰੈਕਟਰ-ਟਰਾਲੀ ਨਾਲ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਸਵਿਫਟ ਗੱਡੀ ਦੇ ਪਰਖੱਚੇ ਉੱਡ ਗਏ ਤੇ ਮ੍ਰਿਤਕ ਨੌਜਵਾਨਾਂ ਨੂੰ ਗੱਡੀ ਕੱਟ ਕੇ ਵਿਚੋਂ ਕੱਢਣਾ ਪਿਆ।