JalandharPunjab

ਪਰੇਅਰ ਦੇ ਨਾਮ ਤੇ ਠੱਗੀਆਂ ਮਾਰਨ ਵਾਲਿਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ – ਸਿੱਖ ਤਾਲਮੇਲ ਕਮੇਟੀ

ਜਲੰਧਰ, ਐਚ ਐਸ ਚਾਵਲਾ।

ਦਿੱਲੀ ਤੋਂ ਕੈਂਸਰ ਦਾ ਇਲਾਜ ਕਰਵਾਉੁਣ ਲਈ ਆਪਣੇ ਪਰਿਵਾਰਕ ਮੈਂਬਰਾਂ ਨਾਲ ਤਾਜਪੁੁਰ ਚਰਚ ਵਿਚ ਆਈ ਬੱਚੀ ਦੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ, ਗੁੁਰਵਿੰਦਰ ਸਿੰਘ ਸਿੱਧੂ, ਹਰਜਿੰਦਰ ਸਿੰਘ ਵਿੱਕੀ ਖਾਲਸਾ ਤੇ ਹਰਵਿੰਦਰ ਸਿੰਘ ਚਿਟਕਾਰਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਬੱਚੀ ਦਾ ਲਗਭਗ ਦਸ ਮਹੀਨਿਆਂ ਤੋਂ ਕੈਂਸਰ ਦਾ ਇਲਾਜ ਚੱਲ ਰਿਹਾ ਸੀ, ਪਰ ਸੋਸ਼ਲ ਮੀਡੀਆ ਚਰਚ ਨਾਲ ਸਬੰਧਤ ਲੋਕਾਂ ਵਲੋਂ ਬੀਮਾਰੀਆਂ ਠੀਕ ਕਰਨ ਸੰਬੰਧੀ ਫੋਕੇ ਦਾਅਵੇ ਕੀਤੇ ਜਾਂਦੇ ਹਨ, ਨੂੰ ਪੜ੍ਹ ਕੇ ਬੱਚੀ ਦੇ ਮਾਪੇ ਤਾਜਪੁੁਰ ਚਰਚ ਵਿਚ ਪਰੇਅਰ ਕਰਵਾਉਣ ਲਈ ਆਉਂਦੇ ਰਹੇ, ਜਿਥੇ ਉਨ੍ਹਾਂ ਕੋਲੋਂ ਅਖ਼ਬਾਰੀ ਖ਼ਬਰਾਂ ਅਨੁੁਸਾਰ 65 ਹਜ਼ਾਰ ਰੁਪਏ ਪਰੇਅਰ ਦੇ ਨਾਮ ਤੇ ਠੱਗੇ ਗਏ ਪਰ ਬੱਚੀ ਠੀਕ ਨਾ ਹੋਈ ਸਗੋਂ ਚਰਚ ਅੰਦਰ ਹੀ ਉਸਦੀ ਮੌਤ ਹੋ ਗਈ। ਫਿਰ ਚਰਚ ਵਿੱਚੋਂ ਉਨ੍ਹਾਂ ਨੂੰ ਧੱਕੇ ਮਾਰ ਕੇ ਬਾਹਰ ਕੱਢਿਆ ਗਿਆ।

ਇਸ ਸਬੰਧ ਵਿਚ ਸਿੱਖ ਤਾਲਮੇਲ ਕਮੇਟੀ ਨੇ ਉਥੋਂ ਦੇ ਕੁਝ ਲੋਕਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਪਰੇਅਰ ਦੇ ਨਾਮ ਤੇ ਲੋਕਾਂ ਕੋਲੋਂ ਪੈਸੇ ਲਏ ਜਾਂਦੇ ਹਨ। ਲੋਕਾਂ ਦੇ ਜਜ਼ਬਾਤਾਂ ਦਾ ਨਾਜਾਇਜ਼ ਫ਼ਾਇਦਾ ਉੁਠਾਇਆ ਜਾਂਦਾ ਹੈ, ਪ੍ਰਸ਼ਾਸਨ ਸਭ ਕੁੁਝ ਦੇਖ ਕੇ ਵੀ ਕੁੂੰਭਕਰਨੀ ਨੀਂਦ ਸੁੱਤਾ ਪਿਆ ਹੈ। ਅਸੀ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਲੋਕਾਂ ਨੂੰ ਗੁਮਰਾਹ ਕਰਕੇ ਠਗੀਆਂ ਮਾਰਕੇ ਧਰਮ ਪਰਿਵਰਤਨ ਦਾ ਇਹ ਜੋ ਧੰਦਾ ਚੱਲ ਰਿਹਾ ਹੈ, ਇਹ ਆਉੁੁਣ ਵਾਲੇ ਸਮੇਂ ਵਿਚ ਵੱਡਾ ਨਾਸੂਰ ਬਣ ਜਾਵੇਗਾ, ਜੋ ਬਾਅਦ ਵਿੱਚ ਭੁਗਤਣਾ ਮੁਸ਼ਕਿਲ ਹੋ ਜਾਵੇਗਾ। ਜੇ ਇਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਨਾ ਹੋਈ ਤਾਂ ਅਸੀਂ ਹਮਖਿਆਲੀ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਅਗਲਾ ਪ੍ਰੋਗਰਾਮ ਉਲੀਕਾਂਗੇ। ਪ੍ਰਸ਼ਾਸਨ ਨੇ ਕਾਰਵਾਈ ਨਾ ਕੀਤੀ ਤਾਂ ਇਨ੍ਹਾਂ ਦੀਆਂ ਆਪ ਹੁਦਰੀਆਂ ਇਲਾਕੇ ਦਾ ਮਾਹੌਲ ਖ਼ਰਾਬ ਕਰ ਦੇਣਗੀਆਂ।

ਇਸ ਮੌਕੇ ਤੇ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਬਾਵਾ ਖਰਬੰਦਾ, ਲਖਬੀਰ ਸਿੰਘ ਲਕੀ, ਗੁੁਰਦੀਪ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ, ਬਿੱਧੀ ਸਿੰਘ, ਜਤਿੰਦਰ ਸਿੰਘ ਕੋਹਲੀ, ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ, ਅਰਵਿੰਦਰ ਸਿੰਘ ਬਬਲੂ, ਬਲਜੀਤ ਸਿੰਘ ਸੰਟੀ, ਸਵਰਨ ਸਿੰਘ ਚੱਢਾ, ਸੰਨੀ ਸਿੰਘ ਓਬਰਾਏ, ਤਜਿੰਦਰ ਸਿੰਘ ਸੰਤ ਨਗਰ, ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।

Related Articles

Leave a Reply

Your email address will not be published.

Back to top button