India
ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਮਿਲੀ ਜਾਨੋਂ ਮਾਰਨ ਦੀ ਧਮਕੀ
Wrestler Bajrang Punia received death threats after joining Congress
ਹਰਿਆਣਾ ਦੇ ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਦੋ ਦਿਨ ਬਾਅਦ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਸ ਨੂੰ ਇਹ ਧਮਕੀ ਵਟਸਐਪ ਮੈਸੇਜ ਰਾਹੀਂ ਮਿਲੀ ਸੀ।
ਉਸ ਨੂੰ ਇਕ ਵਿਦੇਸ਼ੀ ਨੰਬਰ ਤੋਂ ਵਟਸਐਪ ‘ਤੇ ਇਕ ਸੰਦੇਸ਼ ਮਿਲਿਆ ਹੈ, ਜਿਸ ਵਿਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਕਾਂਗਰਸ ਨੇ ਬਜਰੰਗ ਪੂਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਚੇਅਰਮੈਨ ਬਣਾਇਆ ਹੈ।
ਬਜਰੰਗ ਪੂਨੀਆ ਨੂੰ ਭੇਜੇ ਗਏ ਵਟਸਐਪ ਮੈਸੇਜ ‘ਚ ਲਿਖਿਆ ਗਿਆ ਹੈ ਕਿ ਬਜਰੰਗ ਕਾਂਗਰਸ ਛੱਡ ਦੇਵੋ, ਨਹੀਂ ਤਾਂ ਇਹ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗਾ ਨਹੀਂ ਹੋਵੇਗਾ। ਇਹ ਸਾਡਾ ਆਖਰੀ ਸੰਦੇਸ਼ ਹੈ। ਚੋਣਾਂ ਤੋਂ ਪਹਿਲਾਂ ਦਿਖਾਵਾਂਗੇ ਕਿ ਅਸੀਂ ਕੀ ਹਾਂ। ਜਿੱਥੇ ਸ਼ਿਕਾਇਤ ਕਰਨੀ ਹੈ ਕਰ ਲਓ, ਇਹ ਸਾਡੀ ਪਹਿਲੀ ਅਤੇ ਆਖਰੀ ਚੇਤਾਵਨੀ ਹੈ। ਬਜਰੰਗ ਪੁਨੀਆ ਨੇ ਸੋਨੀਪਤ ਦੇ ਬਹਿਲਗੜ੍ਹ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਹੈ।