ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ. ਅਰੁਣਪਾਲ ਸਿੰਘ ਨੇ ਦੱਸਿਆ ਕਿ ਕੱਲ੍ਹ ਨੈਸ਼ਨਲ ਸਕਿਉਰਿਟੀ ਗਾਰਡ ਅਤੇ ਪੰਜਾਬ ਪੁਲਿਸ ਅੰਮ੍ਰਿਤਸਰ ਵਲੋਂ ਕਿਸੇ ਵੀ ਵੱਡੇ ਹਮਲੇ ਨਾਲ ਨਜਿੱਠਣ ਦੀ ਤਿਆਰੀ ਲਈ ਜੰਗੀ ਅਭਿਆਸ ਸ਼ਹਿਰ ਦੇ ਕਈ ਹਿੱਸਿਆਂ ਵਿਚ ਕੀਤਾ ਜਾਵੇਗਾ, ਜਿਸ ਵਿਚ ਹੈਂਡ ਗਰਨੇਡ ਅਤੇ ਹੋਰ ਬੰਬ ਧਮਾਕਿਆਂ ਦੀ ਆਵਾਜ਼ ਅਤੇ ਪ੍ਰਭਾਵ ਦੀ ਵਰਤੋਂ ਅਭਿਆਸ ਲਈ ਕੀਤੀ ਜਾਵੇਗੀ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਹਾਈਟੈਕ ਬਣਾਉਣ ਲਈ ਅਜਿਹੇ ਅਭਿਆਸਾਂ ਦੀ ਸਖ਼ਤ ਲੋੜ ਹੁੰਦੀ ਹੈ, ਅਤੇ ਸਾਨੂੰ ਨੈਸ਼ਨਲ ਸਕਿਉਰਿਟੀ ਗਾਰਡ ਨੇ ਇਸ ਕੰਮ ਲਈ ਚੁਣਿਆ ਹੈ, ਜੋ ਕਿ ਚੰਗੀ ਗੱਲ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਵਾਜਾਈ ਰੋਕੀ ਜਾਵੇਗੀ, ਮੀਡੀਆ ਦਾ ਦਖ਼ਲ ਵੀ ਰੋਕਿਆ ਜਾਵੇਗਾ।