ਪੁਲਿਸ ਨੇ ਪੰਚਕੂਲਾ ‘ਚ ਇਕ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾ ਦਿੱਤਾ। ਪੁਲਿਸ ਨੇ ਨਾਜਾਇਜ਼ ਤੌਰ ’ਤੇ ਬਣੇ ਮਕਾਨ ਨੂੰ ਢਾਹ ਦਿੱਤਾ ਹੈ। ਮੁਲਜ਼ਮਾਂ ਨੇ ਇਹ ਘਰ ਹਰਿਆਣਾ ਅਰਬਨ ਡਿਵੈਲਪਮੈਂਟ ਅਥਾਰਟੀ ਦੀ ਜ਼ਮੀਨ ’ਤੇ ਗ਼ੈਰਕਾਨੂੰਨੀ ਢੰਗ ਨਾਲ ਬਣਾਇਆ ਸੀ।
ਮੁਲਜ਼ਮ ਦੀ ਪਛਾਣ ਰਿੰਕੂ ਵਾਸੀ ਖੜਕ ਮਗੋਂਲੀ ਵਜੋਂ ਹੋਈ ਹੈ। ਦੱਸ ਦਈਏ ਕਿ ਪੰਚਕੂਲਾ ਦੇ ਰਾਮਗੜ੍ਹ ਦੇ ਰਹਿਣ ਵਾਲੇ ਸੰਦੀਪ ਦੀ ਅਕਤੂਬਰ ਮਹੀਨੇ ਮੌਤ ਹੋ ਗਈ ਸੀ। ਸੰਦੀਪ ਮੁਲਜ਼ਮ ਰਿੰਕੂ ਤੋਂ ਨਸ਼ਾ ਲੈਂਦਾ ਸੀ। ਮੁਲਜ਼ਮਾਂ ਖ਼ਿਲਾਫ਼ ਪੰਚਕੂਲਾ ਸੈਕਟਰ-7 ਵਿੱਚ ਆਈਪੀਸੀ ਦੀ ਧਾਰਾ 304 ਅਤੇ 120 ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ
ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਪੁਲਿਸ ਦੇ ਡਿਪਟੀ ਕਮਿਸ਼ਨਰ ਮੁਕੇਸ਼ ਮਲਹੋਤਰਾ ਨੇ ਦੱਸਿਆ ਕਿ ਪੰਚਕੂਲਾ ਵਿੱਚ ਨਸ਼ਾ ਤਸਕਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਜੇਕਰ ਲੋੜ ਪਈ ਤਾਂ ਪਹਿਲ ਦੇ ਆਧਾਰ ‘ਤੇ ਹੋਰ ਨਸ਼ਾ ਤਸਕਰਾਂ ਵਿਰੁੱਧ ਵੀ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ।