ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਭੁੱਖ ਹੜਤਾਲ ਤੋਂ ਪਹਿਲਾ ਹੀ ਚੁੱਕਿਆ, ਕਿਸਾਨਾਂ ਦਾ ਵੱਡਾ ਐਲਾਨ
Farmer leader Jagjit Singh Dallewal was picked up by police before his hunger strike.





ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਤੋਂ ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਵਿਖੇ ਭੁੱਖ ਹੜਤਾਲ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਨੇ ਇਹ ਐਲਾਨ 4 ਨਵੰਬਰ ਨੂੰ ਹੀ ਕੀਤਾ ਸੀ। ਹਾਲਾਂਕਿ, ਜਿਵੇਂ ਹੀ ਤਰੀਕ ਆਈ, ਪੁਲਿਸ ਨੇ ਉਨ੍ਹਾਂ ਨੂੰ ਰਾਤੋਂ-ਰਾਤ ਹਿਰਾਸਤ ਵਿੱਚ ਲੈ ਲਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਹੈ ਕਿ ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਚੁੱਕ ਲਿਆ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਡੱਲੇਵਾਲ ਨੂੰ ਚੁੱਕਣ ਵਾਲੇ ਪੁਲਿਸ ਵਾਲੇ ਕਈ ਹਿੰਦੀ ਵਿੱਚ ਬੋਲ ਰਹੇ ਸਨ।
ਕਿਸਾਨਾਂ ਦਾ ਵੱਡਾ ਐਲਾਨ
ਪੁਲਿਸ ਦੀ ਕਾਰਵਾਈ ਮਗਰੋਂ ਗੁੱਸੇ ਵਿੱਚ ਆਏ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਹੁਣ ਉਹ ਖਨੌਰੀ ਬਾਰਡਰ ਉੱਤੇ ਕੋਈ ਢਿੱਲ ਨਹੀਂ ਵਰਤਣਗੇ ਅਤੇ ਪੁਲਿਸ ਦੀ ਹਰ ਚਾਲ ਦਾ ਮੂੰਹ ਤੋੜ ਜਵਾਬ ਦੇਣਗੇ। ਦੇਸ਼ ਭਰ ਦੇ ਕਿਸਾਨਾਂ ਨੂੰ ਖਨੌਰੀ ਬਾਰਡਰ ਉੱਤੇ ਟਰਾਲੀਆਂ ਲੈਕੇ ਪਹੁੰਚਣ ਲਈ ਸੱਦਾ ਵੀ ਦੇ ਦਿੱਤਾ ਗਿਆ ਹੈ। ਕਿਸਾਨਾਂ ਮੁਤਾਬਿਕ ਹੁਣ ਇਹ ਲੜਾਈ ਆਰ-ਪਾਰ ਦੀ ਹੋ ਗਈ ਹੈ ਅਤੇ ਉਹ ਆਪਣੀਆਂ ਮੰਗਾਂ ਮਨਵਾਉਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ। ਕਿਸਾਨਾਂ ਨੇ ਕਿਹਾ ਕਿ ਖਨੌਰੀ ਬਾਰਡਰ ਤੋਂ ਲੰਘਣ ਲਈ ਲੋਕਾਂ ਨੂੰ ਜੋ ਰਾਹ ਦਿੱਤਾ ਗਿਆ ਸੀ ਹੁਣ ਪੁਲਿਸ ਦੀ ਇਸ ਹਰਕਤ ਤੋਂ ਬਾਅਦ ਉਸ ਨੂੰ ਵੀ ਮੁਕੰਮਲ ਤੌਰ ਉੱਤੇ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੋਣ ਵਾਲੀ ਪਰੇਸ਼ਾਨੀ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਰਾਤ ਜਗਜੀਤ ਡੱਲੇਵਾਲ ਨੂੰ ਹਿਰਾਸਤ ਦੇ ਵਿੱਚ ਲੈਣ ਤੋਂ ਬਾਅਦ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਹੈ। ਉਹਨਾਂ ਨੂੰ ਐਮਰਜੈਂਸੀ ਵਾਰਡ ਚ ਰੱਖਿਆ ਗਿਆ ਹੈ। ਜਿਸ ਦੇ ਬਾਹਰ ਵੱਡੀ ਗਿਣਤੀ ਦੇ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸੀਨੀਅਰ ਪੁਲਿਸ ਅਫਸਰ ਵੀ ਮੌਕੇ ਉੱਤੇ ਮੌਜੂਦ ਹਨ ਅਤੇ ਮੋਹਾਲੀ ਤੋਂ ਵੀ ਪੁਲਿਸ ਦੇ ਕੁਝ ਸੀਨੀਅਰ ਅਧਿਕਾਰੀ ਡੀਐੱਮਸੀ ਹਸਪਤਾਲ ਪਹੁੰਚੇ ਹੋਏ ਹਨ। ਕਿਸੇ ਵੀ ਮੀਡੀਆ ਨੂੰ ਡੀਐਮਸੀ ਹਸਪਤਾਲ ਅੰਦਰ ਨਹੀਂ ਆਉਣ ਦਿੱਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਰਾਤ ਲਗਭਗ ਤਿੰਨ ਵਜੇ ਦੇ ਕਰੀਬ ਜਗਜੀਤ ਡਲੇਵਾਲ ਨੂੰ ਡੀਐਮਸੀ ਹਸਪਤਾਲ ਲਿਆਂਦਾ ਗਿਆ ਸੀ