ਟਰੈਵਲ ਏਜੰਟ ਨੇ ਪੈਸੇ ਵਾਪਸ ਲੈਣ ਲਈ ਆਏ ਨੌਜਵਾਨਾਂ ‘ਤੇ ਕੀਤੀ ਫਾਇਰਿੰਗ
The travel agent fired at the youth who came to withdraw
ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਕਠਾਣਾ ਵਿੱਚ ਅੱਜ ਸਵੇਰ ਸਮੇਂ ਹੰਗਾਮਾ ਹੋ ਗਿਆ ਜਦੋਂ ਪਿੰਡ ਦੇ ਇੱਕ ਘਰ ਤੋਂ ਗੋਲ਼ੀਆਂ ਚੱਲਣ ਦੀ ਆਵਾਜ਼ ਆਈ। ਪਿੰਡ ਵਾਸੀਆਂ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਨੌਜਵਾਨਾਂ ਨੇ ਜਾਣਕਾਰੀ ਦਿੱਤੀ ਕਿ ਅੱਜ 15 ਦੇ ਕਰੀਬ ਨੌਜਵਾਨ ਪਿੰਡ ਕਠਾਣਾ ਦੇ ਟਰੈਵਲ ਏਜੰਟ ਭਰਾ ਸੰਨੀ ਅਤੇ ਮਨੀ ਤੋਂ ਵਿਦੇਸ਼ ਭੇਜਣ ਦੇ ਨਾਂ ਉੱਤੇ ਲਏ 35 ਤੋਂ 40 ਹਜ਼ਾਰ ਰੁਪਏ ਵਾਪਸ ਲੈਣ ਲਈ ਆਏ ਸਨ।
ਟਰੈਵਲ ਏਜੰਟ ਵੱਲੋਂ ਉਨ੍ਹਾਂ ਤੋਂ ਪੈਸੇ ਲੈ ਕੇ ਕਿਸੇ ਨੌਜਵਾਨ ਨੂੰ ਵਿਦੇਸ਼ ਜਾਣ ਲਈ ਵੀਜ਼ਾ ਮੁਹੱਈਆ ਨਹੀਂ ਕਰਵਾਇਆ ਗਿਆ। ਇਸ ਲਈ ਪੀੜਤ ਨੌਜਵਾਨ ਦਿੱਤੀ ਰਕਮ ਵਾਪਸ ਲੈਣ ਲਈ ਸਵੇਰੇ 10 ਵਜੇ ਦੇ ਕਰੀਬ ਉਸ ਦੇ ਘਰ ਪਹੁੰਚੇ ਪਰ ਟਰੈਵਲ ਏਜੰਟਾਂ ਵੱਲੋਂ ਉਨ੍ਹਾਂ ਨਾਲ ਕੋਈ ਗੱਲ ਕਰਨ ਦੀ ਬਜਾਏ ਉਲਟਾ ਉਨ੍ਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਏਜੰਟ ਭਰਾਵਾਂ ਵੱਲੋਂ ਗਾਲ਼ੀ ਗਲੋਚ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਮਾਰ ਕੁਟਾਈ ਸ਼ੁਰੂ ਕਰ ਦਿੱਤੀ।
ਜਦੋਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਏਜੰਟਾਂ ਵੱਲੋਂ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਉਹ ਪਿੰਡ ਤੋਂ ਭੱਜਣ ਲਈ ਮਜ਼ਬੂਰ ਹੋ ਗਏ। ਇਸ ਸਮੇਂ ਪਿੰਡ ਵਿੱਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ