Punjabpolitical

ਪ੍ਰਦੀਪ ਕਲੇਰ ਦੇ ਖੁਲਾਸਿਆਂ ਨੇ ਅਕਾਲੀ ਸਿਆਸਤ ‘ਚ ਲਿਆਂਦੀ ਹਨੇਰੀ, ਬਾਦਲ ਨੇ ਚੰਦੂਮਾਜਰਾ, ਮਲੂਕਾ, ਰੱਖੜਾ, ਵਡਾਲਾ, ਢੀਂਡਸਾ ਪਾਰਟੀ ਚੋ ਕੱਢੇ ਬਾਹਰ

Akali Dal expelled Nachandumajra, Maluka, Rakhra, Wadala, Dhindsa from the party, Pradeep Keller's revelations brought a storm in politics.

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜਾਰ ਸਿੰਘ ਰਾਣੀਕੇ (ਟੈਲੀਫੋਨ ਰਾਹੀਂ) ਸ਼ਾਮਲ ਹੋਏ। ਮੀਟਿੰਗ ਵਿੱਚ ਪਿਛਲੇ ਲੰਮੇ ਸਮੇ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਪਾਰਟੀ ਦੇ  ਆਗੂਆਂ ਜਿਹਨਾਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ,  ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ,  ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ।

ਸੱਤ ਹਲਕਾ ਇੰਚਾਰਜ ਵੀ ਹਟਾਏ: ਇਸ ਦੇ ਨਾਲ ਹੀ ਬਲਵਿੰਦਰ ਸਿੰਘ ਭੂੰਦੜ ਨੇ ਅੱਗੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ 7 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਤੁਰੰਤ ਪ੍ਰਭਾਵ ਤੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਜਾ ਰਿਹਾ ਹੈ। ਜਲਦੀ ਇਹਨਾਂ ਹਲਕਿਆਂ ਵਿੱਚ ਨਵੇਂ ਹਲਕਾ ਇੰਚਾਰਜ਼ ਸਥਾਨਕ ਵਰਕਰਾਂ ਅਤੇ ਆਗੂਆਂ ਦੇ ਨਾਲ ਸਲਾਹ ਮਸ਼ਵਰਾ ਕਰਕੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹਨਾਂ 7 ਹਲਕਿਆਂ ਵਿੱਚ ਨਕੋਦਰ, ਭੁਲੱਥ, ਘਨੌਰ, ਸਨੌਰ, ਰਾਜਪੁਰਾ, ਸਮਾਣਾ ਅਤੇ ਗੜ੍ਹਸ਼ੰਕਰ ਹਲਕਿਆਂ ਦੇ ਨਾਮ ਸ਼ਾਮਲ ਹਨ।

 

ਜਲੰਧਰ ‘ਚ ਕਈ ਪੁਲਿਸ ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਡਿਊਟੀ ਜੁਆਇਨ ਕਰਨ

ਪ੍ਰਦੀਪ ਕਲੇਰ ਦੇ ਖੁਲਾਸਿਆਂ ਨੇ ਸਿਆਸਤ ‘ਚ ਲਿਆਂਦੀ ਹਨੇਰੀ

ਬੀਤੇ ਦਿਨ ਹੋਏ ਇੰਟਰਵਿਊ ਵਿੱਚ ਪ੍ਰਦੀਪ ਕਲੇਰ ਨੇ ਦਾਅਵਾ ਕੀਤਾ ਕਿ ਜਦੋਂ 2007 ਵਿੱਚ ਰਾਮ ਰਹੀਮ ਨੇ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਇਆ ਸੀ। ਇਸ ਤੋਂ ਬਾਅਦ ਰਾਮ ਰਹੀਮ ਦਾ ਪੰਜਾਬ ਵਿੱਚ ਪ੍ਰਚਾਰ ਪੂਰੀ ਤਰ੍ਹਾਂ ਨਾਲ ਬੰਦ ਹੋ ਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਹੁਕਮ ਜਾਰੀ ਕੀਤਾ ਸੀ ਕਿ ਰਾਮ ਰਹੀਮ ਨਾਲ ਸਿੱਖ ਕੋਈ ਸਾਂਝ ਨਹੀਂ ਰੱਖੇਗਾ।

ਪ੍ਰਦੀਪ ਕਲੇਰ ਨੇ ਦੱਸਿਆ ਕਿ ਇਸ ਤੋਂ ਬਾਦਲ ਨੇ ਕਿਹਾ ਕਿ ਬਾਬਾ ਰਾਮ ਰਹੀਮ ਲਿਖਤੀ ਰੂਪ ਵਿੱਚ ਇੱਕ ਮੁਆਫ਼ੀਨਾਮਾ ਭੇਜ ਦੇਵੇ ਬਾਕੀ ਦਾ ਅਸੀਂ ਸਾਂਭ ਲਵਾਂਗੇ। ਬਾਦਲ ਨੇ ਕਿਹਾ ਕਿ ਜੇ ਰਾਮ ਰਹੀਮ ਤੁਹਾਡਾ ਬਾਬਾ ਹੈ ਤਾਂ ਇੱਧਰ ਪੰਜਾਬ ਦਾ ਬਾਬਾ ਮੈਂ ਹਾਂ। ਇੱਕ ਮੁਆਫੀਨਾਮਾ ਭੇਜੋ ਕੰਮ ਹੋ ਜਾਵੇਗਾ।

ਪ੍ਰਦੀਪ ਕਲੇਰ ਨੇ ਇੱਕ ਹੋਰ ਖੁਲਾਸਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰਾਮ ਰਹੀਮ ਨਾਲ ਸਿੱਖਾਂ ਨੂੰ ਕੋਈ ਸਾਂਝ ਨਾਂ ਪਾਉਣ ਦਾ ਹੁਕਮਨਾਮਾ ਜਾਰੀ ਕੀਤਾ ਸੀ। ਪਰ ਇਸ ਦੇ ਬਾਵਜੂਦ ਸੁਖਬੀਰ ਬਾਦਲ ਰਾਮ ਰਹੀਮ ਨੂੰ ਚੋਰੀ ਛਿੱਪੇ ਮਿਲਦਾ ਰਿਹਾ। ਚੋਣਾਂ ‘ਚ ਮਦਦ ਲਈ, ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਵੀ ਡੇਰਾ ਸਿਰਸਾ ਦੀ ਮਦਦ ਲਈ ਗਈ। 

 ਇਸ ਸਬੰਧੀ ਵਿਰਸਾ ਸਿੰਘ ਵਲਟੋਹਾ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇਸ ਚਾਲਾਂ ਸਿਰਫ਼ ਤਾਂ ਸਿਰਫ਼ ਅਕਾਲੀ ਦਲ ਨੂੰ ਬਦਨਾਮ ਕਰਨ ਜਾਂ ਖ਼ਤਮ ਕਰਨ ਦੀਆਂ ਚੱਲੀਆਂ ਜਾ ਰਹੀਆਂ ਹਨ

Back to top button