India

ਪੰਚਾਇਤੀ ਚੋਣਾਂ ‘ਤੇ ਹਾਈ ਕੋਰਟ ਨੇ ਲਾਈ ਰੋਕ !

 ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਕ ਪਾਸੇ ਜਿਥੇ ਹਾਕਮ ਧਿਰ ਚੋਣਾਂ ਕਰਵਾਉਣ ਲਈ ਪੱਬਾਂ ਭਾਰ ਹੋਈ ਪਈ ਹੈ, ਦੂਜੇ ਪਾਸੇ ਵਿਰੋਧੀ ਧਿਰਾਂ ਨੇ ਇਸ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ।

ਪੰਜਾਬ ਦੀਆਂ ਲਗਭਗ 250 ਪੰਚਾਇਤਾਂ ਦੀ ਚੋਣ ਦਾ ਮਾਮਲਾ ਹਾਈ ਕੋਰਟ ਪੁੱਜਾ ਹੈ। ਇਨ੍ਹਾਂ ਦਾਇਰ ਪਟੀਸ਼ਨਾਂ ਦੀ ਮੰਗ ‘ਤੇ ਹਾਈ ਕੋਰਟ ਨੇ ਚੋਣਾਂ ‘ਤੇ ਰੋਕ ਲਗਾ ਦਿੱਤੀ ਹੈ। ਜਦਕਿ ਪਟੀਸ਼ਨਾਂ ਵਿਚ ਮੰਗ ਕੀਤੀ ਗਈ ਸੀ ਪੂਰੇ ਪੰਜਾਬ ਵਿਚ ਪੰਚਾਇਤੀ ਚੋਣਾਂ ਨਾ ਕਰਵਾਈਆਂ ਜਾਣ ਪਰ ਇਸ ‘ਤੇ ਅਦਾਲਤ ਨੇ ਇਨਕਾਰ ਕਰਦਿਆਂ ਕਿਹਾ ਜਿਨ੍ਹਾਂ ਪੰਚਾਇਤਾਂ ਦਾ ਮਾਮਲਾ ਹਾਈ ਕੋਰਟ ਵਿਚ ਆਇਆ ਹੈ, ਸਿਰਫ ਉਨ੍ਹਾਂ ਪਿੰਡਾਂ ਵਿਚ ਚੋਣਾਂ ਨਹੀਂ ਹੋਣਗੀਆਂ। ਇਸ ਮਾਮਲੇ ਦੀ ਮੁੜ ਸੁਣਵਾਈ 14 ਅਕਤੂਬਰ ਨੂੰ ਹੋਵੇਗੀ। ਦੱਸ ਦੇਇਏ ਕਿ ਕਰੀਬ 100 ਪਟੀਸ਼ਨਾਂ ‘ਤੇ ਅਦਾਲਤ ਵਿਚ ਕੱਲ੍ਹ ਸੁਣਵਾਈ ਹੋਵੇਗੀ।

Back to top button