ਖੰਨਾ ਵਿੱਚ ਆਪ ਦੇ ਕਿਸਾਨ ਵਿੰਗ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਖੰਨਾ ਦੇ ਪਿੰਡ ਇਕੋਲਾਹਾ ਵਿੱਚ ਆਪ ਦੇ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਡੀਸੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ।
ਮ੍ਰਿਤਕ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਪਿੰਡ ਵਿੱਚ ਗੋਲੀਆਂ ਮਾਰੀਆਂ ਗਈਆਂ। ਤਰਲੋਚਨ ਸਿੰਘ ਜਦੋਂ ਖੇਤਾਂ ਵਿੱਚੋਂ ਪਿੰਡ ਨੂੰ ਵਾਪਸ ਪਰਤ ਰਹੇ ਸਨ ਤਾਂ ਪਿੰਡ ਦੇ ਰਾਹ ਵਿੱਚ ਅਣਪਛਾਤਿਆਂ ਦੇ ਉਨ੍ਹਾਂ ਦੇ ਉਪਰ ਫਾਇਰ ਕਰ ਦਿੱਤੇ। ਉਨ੍ਹਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ।