IndiaJalandhar

DIG ਜਲੰਧਰ ਵਲੋਂ ਥਾਣੇ ‘ਚ ਰੇਡ , ਸੁੱਤੇ ਪਏ ਸੀ DSP ਅਤੇ SHO, ਦੋ ਪੁਲਿਸ ਅਧਿਕਾਰੀ ਕੀਤੇ ਮੁਅੱਤਲ

Big action on two police officers in Punjab: SHO and sub-inspector suspended

ਪੰਜਾਬ ਚ ਦੋ ਪੁਲਿਸ ਅਫਸਰਾਂ ‘ਤੇ ਵੱਡੀ ਕਾਰਵਾਈ: SHO ਤੇ ਸਬ-ਇੰਸਪੈਕਟਰ ਮੁਅੱਤਲ

ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਮੰਗਲਵਾਰ ਨੂੰ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਵਿਚ ਛਾਪਾ ਮਾਰਿਆ। ਜਦੋਂ ਉਹ ਥਾਣੇ ਪੁੱਜੇ ਤਾਂ ਡੀਐਸਪੀ ਅਤੇ ਐਸਐਚਓ ਆਪਣੇ ਕੁਆਰਟਰ ਵਿਚ ਸੁੱਤੇ ਪਏ ਸਨ। ਇੰਨਾ ਹੀ ਨਹੀਂ ਥਾਣੇ ਵਿਚ ਸਿਰਫ਼ ਸਹਾਇਕ ਕਲਰਕ ਹੀ ਮੌਜੂਦ ਸੀ ਅਤੇ ਉਸ ਕੋਲ ਕੋਈ ਹਥਿਆਰ ਵੀ ਨਹੀਂ ਸੀ।

ਇਸ ਤੋਂ ਨਾਰਾਜ਼ਗੀ ਦਿਖਾਉਂਦੇ ਹੋਏ ਡੀਆਈਜੀ ਨੇ ਐਸਐਚਓ ਟਾਂਡਾ ਸਬ ਇੰਸਪੈਕਟਰ ਰਮਨ ਕੁਮਾਰ ਨੂੰ ਮੁਅੱਤਲ ਕਰ ਦਿੱਤਾ। ਉਨ੍ਹਾਂ ਨੇ ਡੀਐਸਪੀ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਐਸਐਸਪੀ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਥਾਣਾ ਟਾਂਡਾ ਪੁੱਜੇ ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਸਭ ਤੋਂ ਪਹਿਲਾਂ ਮੁਨਸ਼ੀ ਦੇ ਕਮਰੇ ਵਿਚ ਪਹੁੰਚ ਕੇ ਵਾਇਰਲੈੱਸ ਸੈੱਟ ’ਤੇ ਕੰਟਰੋਲ ਰੂਮ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਡੀਆਈਜੀ ਗਿੱਲ ਨੇ ਕੰਟਰੋਲ ਰੂਮ ਵਿਚ ਤਿੰਨਾਂ ਜ਼ਿਲ੍ਹਿਆਂ (ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ) ਦੇ ਐਸਐਸਪੀ ਨੂੰ ਨੋਟ ਕਰਨ ਲਈ ਕਿਹਾ ਕਿ ਮੈਂ ਅੱਜ ਟਾਂਡਾ ਥਾਣੇ ਵਿਚ ਚੈਕਿੰਗ ਲਈ ਪਹੁੰਚਿਆ।

ਜਦੋਂ ਡੀਆਈਜੀ ਹਰਮਨਬੀਰ ਗਿੱਲ ਥਾਣੇ ਪੁੱਜੇ ਤਾਂ ਡੀਐਸਪੀ ਅਤੇ ਐਸਐਚਓ ਆਪਣੇ ਕੁਆਰਟਰ ਵਿੱਚ ਸੁੱਤੇ ਪਏ ਸਨ। ਇੰਨਾ ਹੀ ਨਹੀਂ ਥਾਣੇ ਵਿੱਚ ਸਿਰਫ਼ ਸਹਾਇਕ ਕਲਰਕ ਹੀ ਮੌਜੂਦ ਸੀ ਅਤੇ ਉਸ ਕੋਲ ਕੋਈ ਹਥਿਆਰ ਨਹੀਂ ਸੀ।

ਇਸ ਤੋਂ ਡੀਆਈਜੀ ਨੇ ਨਾਰਾਜ਼ਗੀ ਦਿਖਾਈ ਅਤੇ ਐਸਐਚਓ ਟਾਂਡਾ ਸਬ ਇੰਸਪੈਕਟਰ ਰਮਨ ਕੁਮਾਰ ਨੂੰ ਮੁਅੱਤਲ ਕਰ ਦਿੱਤਾ। ਉਨ੍ਹਾਂ ਡੀਐਸਪੀ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ। ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਐਸਐਸਪੀ ਤੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਟਾਂਡਾ ਥਾਣੇ ਪੁੱਜੇ ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਸਭ ਤੋਂ ਪਹਿਲਾਂ ਕਲਰਕ ਦੇ ਕਮਰੇ ਵਿੱਚ ਪਹੁੰਚ ਕੇ ਵਾਇਰਲੈੱਸ ਸੈੱਟ ’ਤੇ ਕੰਟਰੋਲ ਰੂਮ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਡੀਆਈਜੀ ਗਿੱਲ ਨੇ ਕੰਟਰੋਲ ਰੂਮ ਨੂੰ ਕਿਹਾ ਕਿ ਤਿੰਨਾਂ ਜ਼ਿਲ੍ਹਿਆਂ (ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ) ਦੇ ਐਸਐਸਪੀ ਨੋਟ ਕਰ ਲੈਣ ਕਿ ਮੈਂ ਅੱਜ ਚੈਕਿੰਗ ਲਈ ਥਾਣਾ ਟਾਂਡਾ ਪਹੁੰਚਿਆ ਹਾਂ।

ਡੀਆਈਜੀ ਨੇ ਦੱਸਿਆ ਕਿ ਸਵੇਰੇ ਸਾਢੇ ਸੱਤ ਵਜੇ ਥਾਣੇ ਵਿੱਚ ਸਿਰਫ਼ ਸਹਾਇਕ ਕਲਰਕ ਹੀ ਬੈਠਾ ਸੀ। ਸਵੇਰੇ 8 ਵਜੇ ਦੀ ਰੋਲ ਕਾਲ ਗਾਇਬ ਸੀ। ਐਸਐਚਓ ਅਤੇ ਡੀਐਸਪੀ ਟਾਂਡਾ ਆਪੋ-ਆਪਣੇ ਕੁਆਟਰਾਂ ਵਿੱਚ ਪਾਏ ਗਏ। ਥਾਣੇ ਵਿੱਚ ਮੈਨਪਾਵਰ ਬਿਲਕੁਲ ਨਹੀਂ ਸੀ। ਥਾਣੇ ਵਿੱਚ ਇੱਕ ਮਹਿਲਾ ਅੰਡਰ ਟਰਾਇਲ ਸੀ, ਪਰ ਥਾਣੇ ਵਿੱਚ ਕੋਈ ਮਹਿਲਾ ਮੁਲਾਜ਼ਮ ਨਹੀਂ ਸੀ।

ਕਾਰਵਾਈ ਕਰਦਿਆਂ ਡੀਆਈਜੀ ਨੇ ਕਿਹਾ ਕਿ ਫਿਲਹਾਲ ਮੈਂ ਥਾਣਾ ਟਾਂਡਾ ਦੇ ਐਸਐਚਓ ਨੂੰ ਲਾਈਨ ਵਿੱਚ ਲਾ ਰਿਹਾ ਹਾਂ। ਡੀਐਸਪੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Back to top button