ਪੰਜਾਬ ਵਿਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। 21 ਦਸੰਬਰ ਨੂੰ ਵੋਟਾਂ ਪੈਣਗੀਆਂ। ਉਸੇ ਦਿਨ ਵੋਟਾਂ ਤੋਂ ਬਾਅਦ ਸ਼ਾਮ ਨੂੰ ਗਿਣਤੀ ਹੋਵੇਗੀ। ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ ਹੈ।
ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ ਹੋਵੇਗੀ। 12 ਦਸੰਬਰ ਨਾਮਜ਼ਦਗੀ (Municipal Corporation elections) ਭਰਨ ਦੀ ਆਖ਼ਰੀ ਮਿਤੀ ਹੋਵੇਗੀ। 13 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ।
ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਦੱਸ ਦਈਏ ਕਿ ਦਸੰਬਰ ਦੇ ਆਖਰੀ ਹਫ਼ਤੇ ਨਗਰ ਨਿਗਮ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਕਾਫੀ ਸਮਾਂ ਪਹਿਲਾਂ ਜਾਰੀ ਕਰ ਦਿੱਤਾ ਗਿਆ ਸੀ, ਪਰ ਅਜੇ ਤੱਕ ਵੋਟਾਂ ਦਾ ਸਮਾਂ ਜਾਰੀ ਨਹੀਂ ਕੀਤਾ ਗਿਆ ਸੀ। ਹੁਣ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
21 ਦਸੰਬਰ ਨੂੰ ਵੋਟਾਂ ਪੈਣਗੀਆਂ। ਉਸੇ ਦਿਨ ਵੋਟਾਂ ਪੈਣ ਤੋਂ ਬਾਅਦ ਸ਼ਾਮ ਨੂੰ ਹੋਵੇਗੀ ਵੋਟਾਂ ਦੀ ਗਿਣਤੀ।
AAP ਨੇ ਲਗਾਈ ਮੰਤਰੀਆਂ-ਵਿਧਾਇਕਾਂ ਦੀ ਲਗਾਈ ਡਿਉਟੀ
ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਇਸਨੂੰ ਲੈ ਕੇ ਸੂਬੇ ਦੀਆਂ ਸਿਆਸੀ ਪਾਰਟੀਆਂ ਵੀ ਹਰਕਤ ਵਿੱਚ ਆ ਗਈਆਂ ਹਨ। ਚੋਣਾਂ ਦਾ ਐਲਾਨ ਹੁੰਦਿਆਂ ਹੀ ਹਾਕਮ ਧਿਰ ਆਮ ਆਦਮੀ ਪਾਰਟੀ ਨੇ ਆਪਣੀ ਸਕ੍ਰੀਨਿੰਗ ਕਮੇਟੀ ਦਾ ਐਲਾਨ ਵੀ ਕਰ ਦਿੱਤਾ ਹੈ। ਪਾਰਟੀ ਨੇ ਸ਼ੋਸ਼ਲ ਮੀਡੀਆ ਤੇ ਇਸਦਾ ਜਾਣਕਾਰੀ ਦਿੰਦਿਆਂ ਮੰਤਰੀਆਂ ਅਤੇ ਸਾਂਸਦਾਂ ਨੂੰ ਦਿੱਤੀਆਂ ਜਿੰਮੇਵਾਰੀਆਂ ਦੀ ਲਿਸਟ ਵੀ ਸ਼ੇਅਰ ਕੀਤਾ ਹੈ।
ਇਸ ਲਿਸਟ ਮੁਤਾਬਕ, ਮੈਂਬਰ ਪਾਰਲੀਮੈਂਟ ਰਾਜਕੁਮਾਰ ਚੱਬੇਵਾਲ ਨੂੰ ਫਗਵਾੜਾ ਨਗਰ ਨਿਗਮ ਦੀ ਜਿੰਮੇਵਾਰੀ ਦਿੱਤੀ ਗਈ ਹੈ, ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਸਕ੍ਰੀਨਿੰਗ ਕਮੇਟੀ ਦੀ ਜਿੰਮੇਵਾਰੀ ਸੌਂਪੀ ਗਈ ਹੈ ਲਾਲਜੀਤ ਸਿੰਘ ਭੁੱਲਰ ਨੂੰ ਤਰਨਤਾਰਨ, ਬਰਿੰਦਰ ਕੁਮਾਰ ਗੋਇਲ ਨੂੰ ਪਟਿਆਲਾ, ਹਰਭਜਨ ਸਿੰਘ ਈਟੀਓ ਨੂੰ ਜਲੰਧਰ ਨਗਰ ਨਿਗਮ ਦੀ ਜਿੰਮੇਵਾਰੀ ਸੌੰਪੀ ਗਈ ਹੈ।