ਪੰਜਾਬ ‘ਚ ਨਿੱਜੀ ਬੱਸ ਦਾ ਦਿਲ ਕੰਬਾਓ ਹਾਦਸਾ 4 ਲੋਕਾਂ ਦੀ ਮੌਤ 18 ਜ਼ਖਮੀ, CM ਵਲੋਂ ਦੁੱਖ ਪ੍ਰਗਟ
Shocking accident of private bus in Punjab, 4 people died, 18 injured, expressed grief
ਗੁਰਦਾਸਪੁਰ ‘ਚ ਇੱਕ ਨਿੱਜੀ ਬੱਸ ਬ੍ਰੇਕ ਫੇਲ ਹੋਣ ਕਾਰਨ ਬੱਸ ਸਟੌਪ ‘ਚ ਦਾਖ਼ਲ ਹੋ ਗਈ। ਇਸ ਕਾਰਨ ਬੱਸ ‘ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ, ਜਦਕਿ 18 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਪਿੰਡ ਸ਼ਾਹਬਾਦ ਨੇੜੇ ਹੋਏ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਨੇੜਲੇ ਪਿੰਡਾਂ ਦੇ ਵਸਨੀਕ ਸਨ। ਬੱਸ ਵਿੱਚ 40 ਤੋਂ ਵੱਧ ਲੋਕ ਸਵਾਰ ਸਨ।
ਬਟਾਲਾ-ਕਾਦੀਆਂ ਰੋਡ ‘ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਨੇ…
ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤੇ ਅਫਸਰ ਮੌਕੇ ‘ਤੇ ਨੇ…ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ…ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ..
— Bhagwant Mann (@BhagwantMann) September 30, 2024
ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਬਟਾਲਾ-ਕਾਦੀਆਂ ਰੋਡ ‘ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਨੇ