JalandharPunjab

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ,ਇਸ ਤਰੀਕ ਨੂੰ ਪੈਣਗੀਆਂ ਵੋਟਾਂ, 23 ਸਤੰਬਰ ਤੋਂ ਬਾਅਦ ਚੋਣ ਜ਼ਾਬਤਾ ਲਾਗੂ ?

Panchayat elections announced in Punjab, votes will be held on this date, election code can be started from this date!

ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਹ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜੇਗਾ। 

SSP ਜਲੰਧਰ ਵਲੋਂ ਅਲਾਵਲਪੁਰ ਚੌਂਕੀ ਇੰਚਾਰਜ ਸਮੇਤ 5 ਪੁਲਿਸ ਮੁਲਾਜ਼ਮ ਕੀਤੇ ਮੁਅੱਤਲ

ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ। ਮੰਨਿਆ ਜਾ ਰਿਹਾ ਹੈ ਕਿ 23 ਸਤੰਬਰ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਸਰਕਾਰੀ ਸੂਤਰਾਂ ਦੀ ਮੰਨੀਏ ਤਾਂ 13 ਅਕਤੂਬਰ ਨੂੰ ਚੋਣਾਂ ਹੋ ਸਕਦੀਆਂ ਹਨ। ਹਾਲ ਹੀ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਜਿਸ ਨੂੰ ਮੁੱਖ ਮੰਤਰੀ  ਨੇ ਹਰੀ ਝੰਡੀ ਦੇ ਦਿੱਤੀ ਹੈ। 

 

 

 

ਰਾਜ ਸਰਕਾਰ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 16 ਸਤੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਹੁਣ ਪੇਂਡੂ ਵਿਕਾਸ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।

ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਨਿਯਮਾਂ ਅਨੁਸਾਰ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਆਪਣੇ ਖੇਤਰ ਅਧੀਨ ਆਉਂਦੀਆਂ ਪੰਚਾਇਤਾਂ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਅੰਕੜਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਲਾਕ ਨੂੰ ਇਕਾਈ ਮੰਨ ਕੇ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਲਈ ਰੋਸਟਰ ਤਿਆਰ ਕੀਤਾ ਜਾ ਰਿਹਾ ਹੈ।

Back to top button