ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਬਿਗੁੱਲ ਵੱਜ ਚੁੱਕਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਪੰਜਾਬ ‘ਚ 15 ਅਕਤੂਬਰ ਨੂੰ ਵੋਟਾਂ ਪੈਣਗੀਆਂ। ਨੌਮੀਨੇਸ਼ਨ ਦੀ ਆਖਰੀ ਤਾਰੀਕ 4 ਅਕਤੂਬਰ ਹੋਵੇਗੀ। ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਓਸੇ ਦਿਨ ਵੋਟਾਂ ਦੀ ਗਿਣਤੀ ਹੋਵੇਗੀ।
ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਪੰਜਾਬ ‘ਚ ਕੁੱਲ 13237 ਗ੍ਰਾਮ ਪੰਚਾਇਤਾਂ ਹਨ ਅਤੇ 19110 ਪੋਲਿੰਗ ਬੂਥ ਬਣਨਗੇ। ਬੈਲਟ ਪੇਪਰ ਰਾਹੀਂ ਵੋਟਾਂ ਪੈਣਗੀਆਂ। ਜਰਨਲ ਪੰਚਾਂ ਅਤੇ ਸਰਪੰਚਾਂ ਨੂੰ ਨੌਮੀਨੇਸ਼ਨ ਫ਼ੀਸ 100 ਰੁਪਏ ਦੇਣੀ ਪਵੇਗੀ ਅਤੇ SC -BC ਪੰਚਾਂ ਅਤੇ ਸਰਪੰਚਾਂ ਨੂੰ ਨੌਮੀਨੇਸ਼ਨ ਫ਼ੀਸ 50 ਰੁਪਏ ਰੱਖੀ ਗਈ ਹੈ। ਪੰਜਾਬ ‘ਚ 1 ਕਰੋੜ 33 ਲੱਖ ਵੋਟਰ ਹਨ।
ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਤਿਓਹਾਰਾਂ ਨੂੰ ਦੇਖਦੇ ਹੋਏ ਸ਼ਡਿਊਲ ਤੈਅ ਕੀਤਾ ਗਿਆ ਹੈ। ਝੋਨੇ ਦੀ ਵਾਢੀ ਦੇ ਸੀਜ਼ਨ ਦਾ ਵੀ ਧਿਆਨ ਰੱਖਿਆ ਗਿਆ ਹੈ। ਪੰਚਾਂ ਅਤੇ ਸਰਪੰਚਾਂ ਨੂੰ ਵੱਖਰੇ -ਵੱਖਰੇ ਚੋਣ ਨਿਸ਼ਾਨ ਜਾਰੀ ਕੀਤੇ ਜਾਣਗੇ। ਚੋਣ ਕਮਿਸ਼ਨਰ ਮੁਤਾਬਕ ਸਰਪੰਚ ਦੀ ਚੋਣ ਲਈ 38 ਅਤੇ ਪੰਚ ਦੀ ਚੋਣ ਲਈ 135 ਚੋਣ ਨਿਸ਼ਾਨ ਰੱਖੇ ਗਏ ਹਨ। ਚੋਣ ਕਮਿਸ਼ਨਰ ਮੁਤਾਬਕ ਕੁੱਲ 173 ਚੋਣ ਨਿਸ਼ਾਨ ਰੱਖੇ ਗਏ ਹਨ। ਜ਼ਿਲ੍ਹਾ ਪਰਿਸ਼ਦ ਦੀ ਚੋਣ ਲਈ 32 ਚੋਣ ਨਿਸ਼ਾਨ ਹੋਣਗੇ। ਚੋਣ ਕਮਿਸ਼ਨਰ ਮੁਤਾਬਕ 2 ਤਰ੍ਹਾਂ ਦੇ ਬੈਲਟ ਪੇਪਰ ਹੋਣਗੇ।