Punjab

ਪੰਜਾਬ ‘ਚ ਵੱਡੀ ਵਾਰਦਾਤ: ਸਕੂਲ ਦੇ ਬਾਹਰ ਫਾਇਰਿੰਗ; ਦਿਨ ਦਿਹਾੜੇ ਨੌਜਵਾਨ ਨੂੰ ਮਾਰੀ ਗੋਲੀ

Big incident in Punjab: Firing outside the school;

ਬਟਾਲਾ ਦੇ ਰਾਧਾ ਕ੍ਰਿਸ਼ਨ ਕਲੋਨੀ ਵਿਖੇ ਕੁਝ ਨੌਜਵਾਨਾਂ ਵੱਲੋਂ ਆਪਸੀ ਝਗੜੇ ਤੋਂ ਬਾਅਦ ਇੱਕ ਨੌਜਵਾਨ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਦੌਰਾਨ ਇੱਕ ਨੌਜਵਾਨ ਦੇ ਗੋਲੀ ਵੱਜੀ ਹੈ, ਅਧਿਕਾਰੀਆਂ ਨੇ ਦੱਸਿਆ ਕਿ ਜਿਸ ਨੌਜਵਾਨ ਦੀ ਗੋਲੀ ਵੱਜੀ ਹੈ ਉਸ ਦਾ ਨਾਮ ਦਮਨ ਗੁਰਾਇਆ ਹੈ। ਜਿਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਨੌਜਵਾਨ ਦੀ ਗੋਲੀ ਲੱਗਣ ਕਾਰਣ ਮੌਤ ਹੋ ਚੁੱਕੀ ਹੈ।

ਮੌਕੇ ‘ਤੇ ਪਹੁੰਚੇ ਐਸਪੀ ਦਾ ਕਹਿਣਾ ਹੈ ਕਿ ਗੋਲੀ ਚੱਲਣ ਦੀ ਗੱਲ ਸਾਹਮਣੇ ਆਈ ਹੈ ਦਮਨ ਗੁਰਾਇਆ ਨਾਮ ਦੇ ਨੌਜਵਾਨ ਦੇ ਗੋਲੀ ਲੱਗੀ ਹੈ। ਜਿਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। 

Back to top button