IndiaPunjab

ਪੰਜਾਬ ‘ਚ ਸਕੂਲ ਅਤੇ ਕਾਲਜ ਰਹਿਣਗੇ ਬੰਦ

ਪੰਜਾਬ 'ਚ ਸਕੂਲ ਅਤੇ ਕਾਲਜ ਰਹਿਣਗੇ ਬੰਦ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਸਾਰੇ ਸਕੂਲ ਅਗਲੇ 72 ਘੰਟਿਆਂ ਲਈ ਬੰਦ

 

ਭਾਰਤੀ ਫੌਜ ਨੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਮੰਗਲਵਾਰ-ਬੁੱਧਵਾਰ ਦੇਰ ਰਾਤ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ।

ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਸਰਹੱਦ ਪਾਕਿਸਤਾਨ ਦੇ ਨਾਲ ਲੱਗਦੀ ਹੈ। ਇਸ ਲਈ ਸੁਰੱਖਿਆ ਦੇ ਚੱਲਦੇ ਹੋਏ ਸਰਹੱਦੀ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਹੁਣ ਤੱਕ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। DC ਵੱਲੋਂ ਫਾਜ਼ਿਲਕਾ,ਪਠਾਨਕੋਟ, ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਤਾਜ਼ਾ ਅਪਡੇਟ ਆਇਆ ਹੈ ਕਿ ਹੁਣ ਅੰਮ੍ਰਿਤਸਰ ਤੋਂ ਲੈ ਕੇ ਗੁਰਦਾਸਪੁਰ ਦੇ ਸਾਰੇ ਸਕੂਲਾਂ ਨੂੰ ਬੰਦ ਕਰ, ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ ਦੀ ਛੁੱਟੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ।

Back to top button