ਪੰਜਾਬ ‘ਚ ਸਕੂਲ ਖੋਲ੍ਹਣ ਬਾਰੇ ਨਵੇਂ ਹੁਕਮ ਜਾਰੀ, ਉਲੰਘਣਾ ਕਰਨ ਵਾਲੇ ਸਕੂਲ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
New orders issued for opening schools in Punjab, strict action will be taken against schools violating the rules
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੋਲ੍ਹਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਨੂੰ ਅਣਗੌਲਿਆਂ ਕਰ ਕੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਦਿੰਦੇ ਹਨ, ਜਿਸ ਕਾਰਨ ਧੁੰਦ ਅਤੇ ਠੰਢ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਸਕਦਾ ਹੈ। ਸਕੂਲੀ ਬੱਸਾਂ ਨਾਲ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਬੱਚਿਆਂ ਦੀ ਜਾਨ ਖਤਰੇ ‘ਚ ਹੈ। ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ‘ਤੇ ਪੰਜਾਬ ਅਤੇ ਚੰਡੀਗੜ੍ਹ ‘ਚ ਛੁੱਟੀ ਰਹੇਗੀ। ਯੂਟੀ ਪ੍ਰਸ਼ਾਸਨ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ‘ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ (Guru Tegh Bahadur Ji) ਦੇ ਸ਼ਹੀਦੀ ਦਿਹਾੜੇ ਮੌਕੇ 6 ਦਸੰਬਰ 2024 ਨੂੰ ਸਰਕਾਰੀ ਛੁੱਟੀ ਰਹੇਗੀ। ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਸਨਅਤੀ ਅਦਾਰਿਆਂ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ ‘ਚ ਲਾਗੂ ਹੋਵੇਗੀ।