PoliticsPunjab

ਪੰਜਾਬ ‘ਚ AAP ਆਗੂ ਦਾ ਗੋਲ਼ੀਆਂ ਮਾਰ ਕੇ ਕਤਲ, 4 ਹੋਰ ਗੰਭੀਰ ਜ਼ਖਮੀ

AAP leader shot dead in Punjab, 4 others seriously injured

ਪਿੰਡ ਲੱਖੂਵਾਲ ਵਿਖੇ ਦੇਰ ਸ਼ਾਮ 2 ਮੋਟਰਸਾਈਕਲਾਂ ’ਤੇ ਆਏ ਨਕਾਬਪੋਸ਼ਾਂ ਨੇ ਗੋਲੀਬਾਰੀ ਕਰ ਕੇ ‘ਆਪ’ ਆਗੂ ਦੀਪਇੰਦਰ ਸਿੰਘ ਉਰਫ ਦੀਪੂ ਲੱਖੂਵਾਲੀਆ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ ਇਸ ਗੋਲੀਕਾਂਡ ਵਿਚ 4 ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮੋਟਰਸਾਈਕਲ ਸਵਾਰ ਹਮਲਾਵਰ ਗੋਲੀਬਾਰੀ ਕਰਨ ਉਪਰੰਤ ਮੌਕੇ ਤੋਂ ਫ਼ਰਾਰ ਹੋ ਗਏ।

BSP ਉਮੀਦਵਾਰ ਸੁਰਿੰਦਰ ਕੰਬੋਜ ‘ਤੇ ਮਾਮਲਾ ਦਰਜ, ਵੋਟਿੰਗ ਕਰਦੇ ਦਾ ਵੀਡੀਓ ਹੋਇਆ ਵਾਇਰਲ

ਪੰਜਾਬ ‘ਚ ਲੋਕਸਭਾ ਚੋਣ ਨੂੰ ਲੈ ਕੇ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਤੇ ਇਲਜ਼ਾਮ ਹਨ ਕਿ ਸਵੇਰੇ ਉਨ੍ਹਾਂ ਨੇ ਪੋਲਿੰਗ ਸਟੇਸ਼ਨ ਤੇ ਕਿਸੇ ਅਣਪਛਾਤੇ ਵਿਅਕਤੀ ਨਾਲ ਮਿਲ ਕੇ ਵੋਟਿੰਗ ਤੇ ਈਵੀਐਮ ਦੀ ਵੀਡੀਓ ਬਣਾਈ ਹੈ ਅਤੇ ਇਸ ਨੂੰ ਵਾਇਰਲ ਕੀਤਾ ਹੈ।

ਇਹ ਵੀਡੀਓ ਪੋਲਿੰਗ ਸਟੇਸ਼ਨ 97 ਪਿੰਡ ਜੀਵਾ ਰਾਏ, ਪੀਐਸ ਗੁਰੂਹਰਸਹਾਏ ਦੀ ਦੱਸੀ ਜਾ ਰਹੀ ਹੈ।

ਇਸ ਵੀਡੀਓ ਦੇ ਅਧਾਰ ‘ਤੇ ਉਮੀਦਵਾਰ ਸੁਰਿੰਦਰ ਕੰਬੋਜ ਅਤੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਆਈਪੀਸੀ ਦੀ ਧਾਰਾ 171ਐਫ ਲੋਕ ਪ੍ਰਤੀਨਿਧਤਾ ਐਕਟ 1951 ਦੀ ਤਹਿਤ ਦਰਜ ਕੀਤਾ ਗਿਆ ਹੈ। ਇਸ ‘ਚ ਧਾਰਾ 126 ਅਤੇ 132 ਦੇ ਅਨੁਸਾਰ ਕਾਰਵਾਈ ਕੀਤੀ ਹੈ।

 

ਘਟਨਾ ਸਥਾਨ ’ਤੇ ਪਹੁੰਚੇ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇ ਐੱਸ.ਐੱਸ.ਪੀ. ਸਤਿੰਦਰ ਸਿੰਘ ਨੇ ਦੱਸਿਆ ਕਿ ਦੀਪਇੰਦਰ ਸਿੰਘ ਆਪਣੇ ਸਾਥੀਆਂ ਸਮੇਤ ਪਿੰਡ ਵਾਲੀ ਹਵੇਲੀ ਕੋਲ ਬੈਠਾ ਚੋਣਾਂ ਸਬੰਧੀ ਰਣਨੀਤੀ ਉਲੀਕ ਰਿਹਾ ਸੀ ਕਿ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਨਕਾਬਪੋਸ਼ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੀਪਇੰਦਰ ਸਿੰਘ ਦੀ ਮੌਤ ਹੋ ਗਈ ਜਦਕਿ 4 ਹੋਰ ਵਿਅਕਤੀ, ਜਿਨ੍ਹਾਂ ਵਿਚ ਸੁਖਚਰਨਜੀਤ ਸਿੰਘ, ਮੇਜਰ ਸਿੰਘ, ਸੰਦੀਪ ਸਿੰਘ ਅਤੇ ਸਵਰਨ ਸਿੰਘ ਜ਼ਖਮੀ ਹੋ ਗਏ, ਜੋ ਇਸ ਸਮੇਂ ਅਜਨਾਲਾ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਅਜਨਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਸਾਰੇ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਆਰੰਭ ਦਿੱਤੀ ਗਈ ਹੈ।

Back to top button