IndiaPunjab

ਪੰਜਾਬ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ: 4 ਸੀਟਾਂ ਤੋਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ, ਜਾਣੋ ਕਿੱਥੇ ਕੀ -ਕੀ ਹੋ ਰਿਹੈ ?

Aam Aadmi Party candidates are ahead from 4 seats, know what is happening where?

ਗਿੱਦੜਬਾਹਾ ਚ ਪਹਿਲੇ ਰੁਝਾਨ ਆਏ ਸਾਹਮਣੇ

ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਅੱਗੇ

ਪੰਜਾਬ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ

ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਤੇ ਚੱਬੇਵਾਲ ਦੇ ਆਉਣਗੇ ਨਤੀਜੇ
ਕਾਂਗਰਸ, ‘ਆਪ’, ਭਾਜਪਾ ਵਿਚਾਲੇ ਸਿੱਧੀ ਟੱਕਰ
ਅੰਮ੍ਰਿਤਾ ਵੜਿੰਗ, ਡਿੰਪੀ ਢਿੱਲੋਂ, ਜਤਿੰਦਰ ਰੰਧਾਵਾ ਦੀ ਕਿਮਸਤ ਦਾ ਹੋਵੇਗਾ ਫੈਸਲਾ

ਵਿਧਾਨ ਸਭਾ ਹਲਕਾ ਬਰਨਾਲਾ

ਇਸੇ ਤਰਾਂ ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ। ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।

 

ਵਿਧਾਨ ਸਭਾ ਹਲਕਾ ਗਿੱਦੜਬਾਹਾ

ਇਸੇ ਤਰ੍ਹਾਂ ਗਿੱਦੜਬਾਹਾ ਹਲਕੇ ਵਿੱਚ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ ਹੈ। ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ।

 

ਵਿਧਾਨ ਸਭਾ ਹਲਕਾ ਚੱਬੇਵਾਲ

ਵਿਧਾਨ ਸਭਾ ਹਲਕਾ ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ। ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ।

 

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੱਥੇ 64.01 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ।

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ। ਦੱਸ ਦਈਏ ਕਿ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ ਹੈ। ਇਸ ਦੌਰਾਨ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਇਨ੍ਹਾਂ ਵਿਚ ਸਭ ਦੀਆਂ ਨਜ਼ਰਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ, ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਇਕ ਸੰਸਦ ਮੈਂਬਰ ਦੇ ਪੁੱਤਰ ‘ਤੇ ਹੋਣਗੀਆਂ।

Back to top button