IndiaPunjab

ਪੰਜਾਬ ਦੀਆਂ 2 ਧੀਆਂ ਨੇ ਮਾਰੀ ਵੱਡੀ ਮੱਲ, Indian Air Force ’ਚ ਹੋਈ ਚੋਣ

2 daughters from Punjab made a big splash, got selected in Indian Air Force

ਮੁਹਾਲੀ ਸਥਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ ਦੋ ਮਹਿਲਾ ਕੈਡੇਟਾਂ ਚਰਨਪ੍ਰੀਤ ਕੌਰ ਅਤੇ ਮਹਿਕ ਨੂੰ ਜਨਵਰੀ 2025 ਤੋਂ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। 

ਦੱਸ ਦਈਏ ਕਿ ਕੁਰਾਲੀ (ਐਸ.ਏ.ਐਸ. ਨਗਰ) ਦੀ ਰਹਿਣ ਵਾਲੀ ਮਹਿਲਾ ਕੈਡੇਟ ਚਰਨਪ੍ਰੀਤ ਕੌਰ ਦੇ ਪਿਤਾ ਹਰਮਿੰਦਰ ਸਿੰਘ ਬਨਵੈਤ ਇੱਕ ਪ੍ਰਾਈਵੇਟ ਕੰਪਨੀ ਵਿੱਚ ਡਰਾਈਵਰ ਵਜੋਂ ਕੰਮ ਕਰਦੇ ਹਨ। ਮਹਿਕ ਦੇ ਪਿਤਾ ਅਨਿਲ ਕੁਮਾਰ ਦਹੀਆ, ਵਾਸੀ ਐਸ.ਏ.ਐਸ.ਨਗਰ, ਸਰਕਾਰੀ ਅਧਿਆਪਕ ਹਨ। 192 ਲੜਕੀਆਂ ਦੀ ਮੈਰਿਟ ਸੂਚੀ ਵਿੱਚ ਚਰਨਪ੍ਰੀਤ ਕੌਰ ਨੇ ਆਲ ਇੰਡੀਆ ਰੈਂਕ (ਏਆਈਆਰ) ਚੌਥਾ ਅਤੇ ਮਹਿਕ ਨੇ 23ਵਾਂ ਰੈਂਕ ਹਾਸਲ ਕੀਤਾ ਹੈ।

 

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇਸ ਪ੍ਰਾਪਤੀ ‘ਤੇ ਦੋਵਾਂ ਮਹਿਲਾ ਕੈਡਿਟਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਇਹ ਸਫਲਤਾ ਯਕੀਨੀ ਤੌਰ ‘ਤੇ ਪੰਜਾਬ ਦੀਆਂ ਹੋਰ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਈ ਭਾਗੋ ਏਐਫਪੀਆਈ ਵਿੱਚ ਲੜਕੀਆਂ ਲਈ ਐਨ.ਡੀ.ਏ ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਇਸ ਸੰਸਥਾ ਦੀਆਂ ਚਾਰ ਹੋਰ ਮਹਿਲਾ ਕੈਡਿਟਾਂ ਨੇ ਐਨਡੀਏ ਪ੍ਰਵੇਸ਼ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਹੁਣ ਐਸਐਸਬੀ ਸਕ੍ਰੀਨਿੰਗ ਦੀ ਤਿਆਰੀ ਕਰ ਰਹੀਆਂ ਹਨ।

ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ ਏ.ਵੀ.ਐਸ.ਐਮ. (ਸੇਵਾਮੁਕਤ) ਨੇ ਏਅਰ ਫੋਰਸ ਅਕੈਡਮੀ ਲਈ ਮਹਿਲਾ ਕੈਡਿਟਾਂ ਦੀ ਚੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਰਾਜ ਦੀਆਂ ਹੋਰ ਲੜਕੀਆਂ ਨੂੰ ਵੀ ਵੱਖ-ਵੱਖ ਹਥਿਆਰਬੰਦ ਅਕੈਡਮੀਆਂ ਦੀ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰੇਗੀ।

Back to top button