ਪੰਜਾਬ ਦੀ ਆਈਏਐਸ ਅਫ਼ਸਰ ਪਰਮਪਾਲ ਕੌਰ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ। ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਵੀ ਹੈ, ਨੇ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਲੋਕ ਸਭਾ ਚੋਣਾਂ ਲੜਨ ਦੀ ਸੰਭਾਵਨਾ ਦੇ ਮੱਦੇਨਜ਼ਰ ਅਸਤੀਫ਼ਾ ਦੇ ਦਿੱਤਾ ਹੈ।
ਪਰਮਪਾਲ ਕੌਰ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਹਨ, ਨੇ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਹੈ।
ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਛੱਡ BJP ‘ਚ ਹੋਏ ਸ਼ਾਮਿਲ
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਈ ਵੱਡੀਆਂ ਹਸਤੀਆਂ ਦਾ ਰਾਜਨੀਤਕ ਪਾਰਟੀ ਜੁਆਇਨ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਦਰਮਿਆਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹਰਿਆਣਾ ਵਿਚ ਭਿਵਾਨੀ ਦੇ ਰਹਿਣ ਵਾਲੇ ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਨਵੀਂ ਦਿੱਲੀ ਵਿਚ ਭਾਜਪਾ ਦੇ ਮੁੱਖ ਦਫਤਰ ਵਿਚ ਪਾਰਟੀ ਜੁਆਇਨ ਕੀਤੀ।