Punjab

ਪੰਜਾਬ ਦੇ ਇਨ੍ਹਾਂ 12 ਜ਼ਿਲ੍ਹਿਆਂ ਵਿੱਚ ਕਲ੍ਹ ਅਤੇ ਪਰਸੋਂ ਨੂੰ ਭਾਰੀ ਮੀਂਹ ਦੀ ਚੇਤਾਵਨੀ

Warning of heavy rain tomorrow and the day after tomorrow in these 12 districts of Punjab

ਪੰਜਾਬ ਚ ਐਤਵਾਰ ਅਤੇ ਸੋਮਵਾਰ ਨੂੰ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ, ਪਠਾਨਕੋਟ ਤਰਨਤਾਰਨ, ਜਲੰਧਰ, ਬਰਨਾਲਾ, ਮਾਨਸਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 21 ਜੁਲਾਈ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਤਰਨਤਾਰਨ, ਕਪੂਰਥਲਾ, ਜਲੰਧਰ, ਐਸ. ਬੀ. ਐੱਸ. ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ  ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਧੂੜ ਭਰੀਆਂ ਹਵਾਵਾਂ ਚੱਲਣ ਦੇ ਨਾਲ-ਨਾਲ ਇਨ੍ਹਾਂ ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਕਿਹਾ ਗਿਆ ਹੈ ਕਿ 22 ਜੁਲਾਈ ਤੋਂ ਬਾਅਦ ਸੂਬੇ ‘ਚ ਮਾਨਸੂਨ ਦੀ ਬਾਰਿਸ਼ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਲੋਕਾਂ ਨੂੰ ਬਾਰਿਸ਼ ਦੌਰਾਨ ਦਰੱਖਤਾਂ ਹੇਠਾਂ ਨਾ ਖੜ੍ਹੇ ਹੋਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ

Back to top button