Punjab

ਪੰਜਾਬ ਦੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਚੁੱਕੀ ਸਹੁੰ

The new Governor of Punjab Gulab Chand Kataria took oath

ਪੰਜਾਬ ਦੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਅੱਜ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁੱਕਵਾਈ। ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਾਬ ਚੰਦ ਕਟਾਰੀਆ ਦੇ ਚਰਨ ਛੂਹ ਕੇ ਅਸ਼ੀਰਵਾਦ ਲਿਆ।

ਗੁਲਾਬ ਚੰਦ ਕਟਾਰੀਆ ਰਾਜਸਥਾਨ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸੂਬਾ ਸਰਕਾਰ ਵਿਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ ਤੇ ਇਸ ਦੇ ਨਾਲ ਹੀ ਉਹ 8 ਵਾਰ ਐਮ.ਐਲ.ਏ. ਅਤੇ ਇਕ ਵਾਰ ਐਮ.ਪੀ. ਵੀ ਰਹੇ ਹਨ। ਉਨ੍ਹਾਂ ਦਾ ਜਨਮ 13 ਅਕਤੂਬਰ 1944 ਨੂੰ ਰਾਜਸਥਾਨ ਦੇ ਉਦੈਪੁਰ ‘ਚ ਹੋਇਆ।

1977 ਵਿੱਚ, ਗੁਲਾਬ ਚੰਦ ਕਟਾਰੀਆ ਨੇ ਪਹਿਲੀ ਵਾਰ ਉਦੈਪੁਰ ਵਿਧਾਨ ਸਭਾ ਹਲਕੇ ਤੋਂ ਛੇਵੀਂ ਰਾਜਸਥਾਨ ਵਿਧਾਨ ਸਭਾ ਲਈ ਨਾਮਜ਼ਦਗੀ ਦਾਖਲ ਕੀਤੀ ਅਤੇ ਜਿੱਤੇ। ਗੁਲਾਬ ਚੰਦ ਕਟਾਰੀਆ ਵੀ ਭਾਰਤੀ ਜਨਤਾ ਪਾਰਟੀ ਦੇ ਇੱਕ ਭਾਰਤੀ ਸਿਆਸਤਦਾਨ ਹਨ। ਕਿਉਂਕਿ ਉਨ੍ਹਾਂ ਕੋਲ ਸਿਆਸਤ ਦਾ ਲੰਬਾ ਤਜਰਬਾ ਹੈ। ਗੁਲਾਬ ਚੰਦ ਕਟਾਰੀਆ ਨੇ 11 ਚੋਣਾਂ ਲੜੀਆਂ ਹਨ, 9 ਜਿੱਤੇ ਹਨ। ਉਹ ਉਦੈਪੁਰ ਤੋਂ 9ਵੀਂ ਲੋਕ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। 

Back to top button