

ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲਿਆ ਜਾਵੇਗਾ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 1 ਨਵੰਬਰ 2022 ਤੋਂ 28 ਫਰਵਰੀ 2023 ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਬਦਲੇ ਹੋਏ ਸਮੇਂ ਮੁਤਾਬਕ ਹੁਣ ਸਮੂਹ ਸਰਕਾਰੀ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ ਖੁੱਲ੍ਹਣਗੇ। ਇਸੇ ਤਰ੍ਹਾਂ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ 3.20 ਵਜੇ ਤੱਕ ਦਾ ਹੋਵੇਗਾ।