Punjab

ਪੰਜਾਬ ਪੁਲਿਸ ਦਾ ਮੁਲਾਜ਼ਮ ਆਪਣੀ ਮਾਸ਼ੂਕ ਅਤੇ ਅੱਧਾ ਕਿਲੋ ਹੈਰੋਇਨ ਸਣੇ ਗ੍ਰਿਫਤਾਰ

Punjab police employee arrested along with his girlfriend, half a kilo of heroin was also recovered

ਮੋਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲੀਸ ਲਾਈਨ ਵਿੱਚ ਤਾਇਨਾਤ ਇੱਕ ਪੁਲੀਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲੀਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲੀਸ ਲਾਈਨ ਵਿੱਚ ਤਾਇਨਾਤ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ। ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ।

ਹਾਲ ਹੀ ਵਿੱਚ ਪੁਲਿਸ ਨੇ ਬਠਿੰਡਾ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਸਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

Back to top button