Punjab

ਪੰਜਾਬ ਪੁਲਿਸ ਦਾ ਮੋਬਾਈਲ ਫ਼ੋਨ ਚੋਰ ਕਾਂਸਟੇਬਲ ਚੰਡੀਗੜ੍ਹ ‘ਚ ਗ੍ਰਿਫ਼ਤਾਰ

ਚੰਡੀਗੜ੍ਹ ਪੁਲਿਸ ਨੇ ਇੱਕ ਨੌਜਵਾਨ ਦਾ ਮੋਬਾਈਲ ਫ਼ੋਨ ਚੋਰੀ ਕਰਨ ਦੇ ਮਾਮਲੇ ‘ਚ ਪੰਜਾਬ ਪੁਲਿਸ ਦੇ ਇੱਕ ਬਰਖ਼ਾਸਤ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਗ੍ਰਿਫਤਾਰ ਕਰਕੇ ਸੈਕਟਰ 31 ਥਾਣੇ ਦੀ ਪੁਲੀਸ ਨੇ 24 ਘੰਟਿਆਂ ਵਿੱਚ ਚੋਰੀ ਦਾ ਮਾਮਲਾ ਸੁਲਝਾ ਲਿਆ ਹੈ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਪਿੰਡ ਮਾੜੀ ਪੰਨਾਵਾਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਸ਼ਿਕਾਇਤਕਰਤਾ ਸੈਕਟਰ 38 (ਪੱਛਮੀ) ਦਾ ਰਹਿਣ ਵਾਲਾ ਰਾਕੇਸ਼ ਕੁਮਾਰ ਸੀ।

ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ਮੁਹਾਲੀ ਦੇ ਸੈਕਟਰ 82 ਵਿੱਚ ਪ੍ਰਾਈਵੇਟ ਨੌਕਰੀ ਕਰਦਾ ਹੈ। 28 ਅਗਸਤ ਨੂੰ ਬਾਅਦ ਦੁਪਹਿਰ 3:30 ਵਜੇ ਉਹ ਮੋਟਰਸਾਈਕਲ ‘ਤੇ ਸੈਕਟਰ 22 ਤੋਂ ਆਪਣੇ ਮੋਹਾਲੀ ਦਫ਼ਤਰ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਸੈਕਟਰ 31/32 ਦੇ ਲਾਈਟ ਪੁਆਇੰਟ ਨੇੜੇ ਪਹੁੰਚਿਆ ਤਾਂ ਮੁਲਜ਼ਮ ਲਿਫਟ ਲੈਣ ਦੇ ਬਹਾਨੇ ਉਸ ਦੇ ਪਿੱਛੇ ਬੈਠ ਗਿਆ।
ਉਸ ਨੇ ਮੁਲਜ਼ਮ ਨੂੰ ਸੈਕਟਰ 48/49 ਲਾਈਟ ਪੁਆਇੰਟ ਨੇੜੇ ਉਤਾਰ ਦਿੱਤਾ। ਜਦੋਂ ਰਾਕੇਸ਼ ਕੁਮਾਰ ਆਪਣੇ ਦਫ਼ਤਰ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਉਸ ਦੇ ਬੈਗ ਵਿੱਚ ਪਿਆ ਮੋਬਾਈਲ ਫ਼ੋਨ ਗਾਇਬ ਸੀ। ਇਸ ਮਾਮਲੇ ਵਿੱਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪੁਲੀਸ ਨੇ 28 ਅਗਸਤ ਨੂੰ ਇਹ ਕੇਸ ਦਰਜ ਕੀਤਾ ਸੀ। ਜਿਸ ਮਗਰੋਂ ਥਾਣਾ ਸਦਰ ਦੀ ਪੁਲੀਸ ਨੇ ਕੇਸ ਦਰਜ ਕਰਕੇ ਵਿਸ਼ੇਸ਼ ਟੀਮ ਗਠਿਤ ਕਰਕੇ ਸਮਾਰਟ ਕੈਮਰਿਆਂ ਦੀ ਜਾਂਚ ਕਰਵਾਈ।

ਖੁਫੀਆ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਲਵਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ। ਉਸ ਦੇ ਕਬਜ਼ੇ ‘ਚੋਂ ਚੋਰੀ ਦਾ ਮੋਬਾਈਲ ਫ਼ੋਨ ਵੀ ਬਰਾਮਦ ਹੋਇਆ ਹੈ। ਪੁਲਿਸ ਨੂੰ ਪਤਾ ਲੱਗਾ ਕਿ ਲਵਪ੍ਰੀਤ ਅਪਰਾਧੀ ਹੈ। ਉਸ ਦੇ ਖਿਲਾਫ ਚੋਰੀ ਦੇ ਦੋ ਮਾਮਲੇ ਦਰਜ ਹਨ। ਉਹ ਪੰਜਾਬ ਪੁਲਿਸ ‘ਚ ਕਾਂਸਟੇਬਲ ਦੇ ਅਹੁਦੇ ‘ਤੇ ਸਨ

Leave a Reply

Your email address will not be published.

Back to top button