Punjab

ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ, 6500 ਸੋਸ਼ਲ ਮੀਡੀਆ ਖਾਤੇ ਕੀਤੇ ਬਲੌਕ

Big action by Punjab Police, 6500 social media accounts blocked

ਪੰਜਾਬ ਪੁਲਿਸ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਨੈੱਟਵਰਕ ਨੂੰ ਤੋੜਨ ਵਿੱਚ ਲੱਗੀ ਹੋਈ ਹੈ। ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਨੇ ਢਾਈ ਸਾਲਾਂ ਵਿੱਚ 1673 ਅਜਿਹੇ ਮੋਬਾਈਲਾਂ ਦੀ ਸ਼ਨਾਖਤ ਕੀਤੀ ਸੀ, ਜਿਨ੍ਹਾਂ ਦੀ ਵਰਤੋਂ ਅਪਰਾਧੀਆਂ ਵੱਲੋਂ ਕੀਤੀ ਜਾ ਰਹੀ ਸੀ। ਅਜਿਹੇ ‘ਚ ਇਨ੍ਹਾਂ ਸਾਰੇ ਮੋਬਾਇਲਾਂ ਦੇ IMEI ਨੰਬਰ ਬਲਾਕ ਕਰ ਦਿੱਤੇ ਗਏ ਹਨ। ਜਦਕਿ 475 ਮੋਬਾਈਲ ਨੰਬਰ ਬਲਾਕ ਕੀਤੇ ਗਏ ਸਨ।

ਇਸ ਤੋਂ ਇਲਾਵਾ ਕਰੀਬ 6500 ਸੋਸ਼ਲ ਮੀਡੀਆ ਖਾਤਿਆਂ ‘ਤੇ ਕਾਰਵਾਈ ਕੀਤੀ ਗਈ ਹੈ ਤਾਂ ਜੋ ਦੋਸ਼ੀ ਇਨ੍ਹਾਂ ਦੀ ਵਰਤੋਂ ਨਾ ਕਰ ਸਕਣ। ਪੰਜਾਬ ਪੁਲਿਸ ਦੇ ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਉਹ ਮੀਡੀਆ ਦੇ ਸਾਹਮਣੇ ਆ ਗਏ।

Back to top button