IndiaPunjab

ਪੰਜਾਬ ਸਰਕਾਰ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਲਗਾਇਆ 2180 ਕਰੋੜ ਰੁਪਏ ਦਾ ਜੁਰਮਾਨਾ ਦੇਣ ਖੜ੍ਹੇ ਕੀਤੇ ਹੱਥ

ਪੰਜਾਬ ਸਰਕਾਰ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵੱਲੋਂ ਲਗਾਇਆ ਗਿਆ 2180 ਕਰੋੜ ਰੁਪਏ ਦਾ ਜੁਰਮਾਨਾ ਇੱਕ ਵਾਰ ਵਿੱਚ ਅਦਾ ਕਰਨ ਤੋਂ ਟਾਲਾ ਵੱਟ ਲਿਆ ਹੈ। ਇਹ ਜੁਰਮਾਨਾ ਪੰਜਾਬ ਨੂੰ ਤਰਲ ਰਹਿੰਦ-ਖੂੰਹਦ ਦਾ ਨਿਪਟਾਰਾ ਨਾ ਕਰਨ ਕਾਰਨ ਵਾਤਾਵਰਨ ਮੁਆਵਜ਼ੇ ਵਜੋਂ ਲਗਾਇਆ ਗਿਆ ਸੀ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਦੁਬਾਰਾ ਐਨਜੀਟੀ ਕੋਲ ਲਿਜਾਣ ਅਤੇ ਕੁੱਲ ਰਕਮ ਦਾ ਇੱਕ ਤਿਹਾਈ ਹਿੱਸਾ ਅਦਾ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਐਨਜੀਟੀ ਤੋਂ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਲਈ 6 ਮਹੀਨਿਆਂ ਦਾ ਸਮਾਂ ਮੰਗੇਗੀ।

ਐਨਜੀਟੀ ਦੇ ਚੇਅਰਪਰਸਨ ਜਸਟਿਸ ਏ.ਕੇ. ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਜ਼ੁਰਮਾਨਾ 24 ਸਤੰਬਰ ਨੂੰ ਲਗਾਇਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸੁਧਾਰਾਤਮਕ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਉਡੀਕ ਨਹੀਂ ਕੀਤੀ ਜਾ ਸਕਦੀ ਅਤੇ ਸਿਹਤ ਮੁੱਦਿਆਂ ਨੂੰ ਲੰਬੇ ਸਮੇਂ ਤੱਕ ਟਾਲਿਆ ਨਹੀਂ ਜਾ ਸਕਦਾ। ਟ੍ਰਿਬਿਊਨਲ ਨੇ 2180 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਸੀ, ਜਿਸ ਵਿੱਚੋਂ 100 ਕਰੋੜ ਰੁਪਏ ਸੂਬਾ ਸਰਕਾਰ ਨੇ ਜਮ੍ਹਾ ਕਰਵਾ ਦਿੱਤੇ ਸਨ। ਟ੍ਰਿਬਿਊਨਲ ਨੇ ਰਾਜ ਸਰਕਾਰ ਨੂੰ 2080 ਕਰੋੜ ਰੁਪਏ ਜਮ੍ਹਾਂ ਕਰਵਾਉਣ ਲਈ ਦੋ ਮਹੀਨਿਆਂ ਦੀ ਸਮਾਂ ਸੀਮਾ ਦਿੱਤੀ ਸੀ।

Leave a Reply

Your email address will not be published.

Back to top button