IndiaReligious

ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਮੁਲਜ਼ਮ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਮੇਲ ਭੇਜ ਕੇ 10 ਲੱਖ ਰੁਪਏ ਦੀ ਮੰਗ ਕੀਤੀ ਸੀ। ਇਸ ਦੇ ਲਈ ਉਨ੍ਹਾਂ ਨੇ ਧੀਰੇਂਦਰ ਸ਼ਾਸਤਰੀ ਨੂੰ ਇੱਕ ਦਿਨ ਦਾ ਸਮਾਂ ਦਿੱਤਾ ਸੀ। ਮੁਲਜ਼ਮ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜਿਸ ਨੂੰ ਪਟਨਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਧੀਰੇਂਦਰ ਸ਼ਾਸਤਰੀ ਨੂੰ 19 ਅਕਤੂਬਰ ਨੂੰ ਧਮਕੀ ਭਰਿਆ ਮੇਲ ਮਿਲਿਆ ਸੀ। ਪਹਿਲੀ ਈਮੇਲ ਦਾ ਕੋਈ ਜਵਾਬ ਨਾ ਮਿਲਣ ‘ਤੇ ਮੁਲਜ਼ਮ ਨੇ 22 ਅਕਤੂਬਰ ਨੂੰ ਦੂਜੀ ਈਮੇਲ ਭੇਜੀ। ਇਸ ਮਾਮਲੇ ਦੀ ਸ਼ਿਕਾਇਤ 20 ਅਕਤੂਬਰ ਨੂੰ ਹੀ ਪੁਲਿਸ ਨੂੰ ਦਿੱਤੀ ਗਈ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਹੋਣ ਕਾਰਨ ਉਨ੍ਹਾਂ ਨੂੰ ਥੋੜੀ ਦੇਰੀ ਹੋਈ, ਨਹੀਂ ਤਾਂ ਮੁਲਜ਼ਮ ਪਹਿਲਾਂ ਹੀ ਫੜ ਲਿਆ ਜਾਣਾ ਸੀ। ਹਾਲਾਂਕਿ ਧੀਰੇਂਦਰ ਸ਼ਾਸਤਰੀ ਨੂੰ ਜਨਵਰੀ ‘ਚ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਅਮਰ ਸਿੰਘ ਨਾਂ ਦੇ ਵਿਅਕਤੀ ਨੇ ਆਪਣੇ ਚਚੇਰੇ ਭਰਾ ਨੂੰ ਬੁਲਾ ਕੇ ਸ਼ਾਸਤਰੀ ਦੇ ਤੇਰ੍ਹਵੀਂ ਦੀ ਤਿਆਰੀ ਕਰਨ ਲਈ ਕਿਹਾ ਸੀ।

Back to top button