ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਉਨ੍ਹਾਂ ਦੇ ਸਪੁੱਤਰ ਨਿਰਭੈ ਸਿੰਘ ਮਿਲਟੀ ਕੰਬੋਜ ‘ਤੇ ਇੱਕ ਪਤੱਰਕਾਰ ਨੂੰ ਆਤਮ ਹੱਤਿਆ ਲਈ ਉਕਸਾਉਣ ਦੇ ਕੇਸ ਵਿੱਚ ਪੁਲਿਸ ਦੀ ਗ੍ਰਿਫ਼ਤ ਤੋਂ ਬਚਦੇ ਆ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਨੇ ਹੁਣ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਹਰਦਿਆਲ ਸਿੰਘ ਕੰਬੋਜ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਵਿਜੀਲੈਂਸ ਵੱਲੋਂ ਵੀ ਹਰਦਿਆਲ ਦੇ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਵਿੱਚ ਤਫਤੀਸ਼ ਕੀਤੀ ਜਾ ਰਹੀ ਹੈ।
ਪੰਜਾਬ ਦੇ ਪਟਿਆਲਾ ਵਿੱਚ ਰਾਜਪੁਰਾ ਦੇ ਪੱਤਰਕਾਰ ਅਤੇ ਵਪਾਰੀ ਰਮੇਸ਼ ਸ਼ਰਮਾ ਦੀ ਖੁਦਕੁਸ਼ੀ ਲਈ ਉਕਸਾਉਣ ਦੇ ਮੁਲਜ਼ਮ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਗ੍ਰਿਫ਼ਤਾਰ ਕਰਨ ਵਿੱਚ ਪੁਲਿਸ ਹੁਣ ਤੱਕ ਨਾਕਾਮ ਰਹੀ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਨੇ ਮੁਲਜ਼ਮ ਹਰਦਿਆਲ ਸਿੰਘ ਕੰਬੋਜ ਨੂੰ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਗਠਿਤ ਕਮੇਟੀ ਦਾ ਮੈਂਬਰ ਬਣਾ ਦਿੱਤਾ ਹੈ। ਇਸ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਨੇ ਨਾ ਸਿਰਫ਼ ਪੰਜਾਬ ਕਾਂਗਰਸ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕੇ ਨੇ, ਸਗੋਂ ਪੰਜਾਬ ਪੁਲਿਸ ਵੀ ਸ਼ੱਕ ਦੇ ਘੇਰੇ ‘ਚ ਆ ਗਈ ਹੈ।