EntertainmentPunjab

ਬਿਨਾਂ ਸ਼ਰਾਬ ‘ਤੇ ਡੀਜੇ ਤੋਂ ਵਿਆਹ ਕਰਨ ਵਾਲੇ ਪਰਿਵਾਰ ਨੂੰ 21,000 ਰੁਪਏ ਨਕਦ ਦੇਣ ਦਾ ਐਲਾਨ

Announcement of Rs 21,000 to the family of a couple who marries without alcohol or DJ at a wedding

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਇੱਕ ਗ੍ਰਾਮ ਪੰਚਾਇਤ ਨੇ ਵਿਆਹ ਸਮਾਗਮਾਂ ਵਿੱਚ ਸ਼ਰਾਬ ਨਾ ਵਰਤਾਉਣ ਅਤੇ ਡੀਜੇ ਸੰਗੀਤ ਨਹੀਂ ਵਜਾਉਣ ਵਾਲੀ ਉਨ੍ਹਾਂ ਪਰਿਵਾਰਾਂ ਨੂੰ 21,000 ਰੁਪਏ ਦੀ ਨਕਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਬੱਲੋ ਪਿੰਡ ਦੀ ਸਰਪੰਚ ਅਮਰਜੀਤ ਕੌਰ ਨੇ ਦੱਸਿਆ ਕਿ ਇਹ ਫੈਸਲਾ ਪਿੰਡ ਵਾਸੀਆਂ ਨੂੰ ਵਿਆਹ ਸਮਾਗਮਾਂ ’ਤੇ ਫਜ਼ੂਲ ਖਰਚੀ ਨਾ ਕਰਨ ਅਤੇ ਸ਼ਰਾਬ ਦੀ ਦੁਰਵਰਤੋਂ ਨੂੰ ਰੋਕਣ ਲਈ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ।

 

ਅਮਰਜੀਤ ਕੌਰ ਨੇ ਦੱਸਿਆ ਕਿ ਵਿਆਹ ਸਮਾਗਮਾਂ ਵਿੱਚ ਸ਼ਰਾਬ ਵਰਤਾਈ ਜਾਂਦੀ ਹੈ ਅਤੇ ਉੱਚੀ ਆਵਾਜ਼ ਵਿੱਚ ਸੰਗੀਤ ਵਜਾਇਆ ਜਾਂਦਾ ਹੈ, ਜਿਸ ਕਾਰਨ ਅਕਸਰ ਲੜਾਈ-ਝਗੜੇ ਹੋ ਜਾਂਦੇ ਹਨ। ਇਸ ਤੋਂ ਇਲਾਵਾ ਇਹ ਉੱਚੀ ਆਵਾਜ਼ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵੀ ਵਿਘਨ ਪਾਉਂਦੀਆਂ ਹਨ। ਪੰਚਾਇਤ ਵੱਲੋਂ ਕੀਤੇ ਗਏ ਇਸ ਫੈਸਲੇ ਦਾ ਮਕਸਦ ਲੋਕਾਂ ਨੂੰ ਅਜਿਹੀਆਂ ਆਦਤਾਂ ਤੋਂ ਬਚਾ ਕੇ ਵਿਆਹ ਸਮਾਗਮਾਂ ਵਿੱਚ ਸਾਦਗੀ ਅਤੇ ਸ਼ਾਂਤੀ ਦਾ ਪ੍ਰਚਾਰ ਕਰਨਾ ਹੈ।

Back to top button